ਨਵੀਂ ਦਿੱਲੀ:ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੇ ਦੱਖਣੀ ਅਫਰੀਕਾ ਦੇ ਖਿਲਾਫ ਡਰਬਨ 'ਚ ਖੇਡੇ ਜਾ ਰਹੇ ਪਹਿਲੇ ਟੀ-20 ਮੈਚ 'ਚ ਸੈਂਕੜਾ ਲਗਾਇਆ ਹੈ। ਸੰਜੂ ਨੇ 47 ਗੇਂਦਾਂ 'ਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਸੈਂਕੜੇ ਵਾਲੀ ਪਾਰੀ ਦੌਰਾਨ ਉਨ੍ਹਾਂ ਦੇ ਬੱਲੇ ਤੋਂ 7 ਚੌਕੇ ਅਤੇ 9 ਛੱਕੇ ਲੱਗੇ। ਇਸ ਮੈਚ 'ਚ ਉਨ੍ਹਾਂ ਨੇ 50 ਗੇਂਦਾਂ 'ਚ 10 ਛੱਕਿਆਂ ਅਤੇ 7 ਚੌਕਿਆਂ ਦੀ ਮਦਦ ਨਾਲ 107 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਪਾਰੀ ਦੌਰਾਨ ਸੰਜੂ ਨੇ ਅਫਰੀਕੀ ਗੇਂਦਬਾਜ਼ਾਂ ਨੂੰ ਹਰਾ ਕੇ ਟੀਮ ਇੰਡੀਆ ਦੇ ਸਕੋਰ ਨੂੰ 200 ਤੋਂ ਪਾਰ ਲਿਜਾਣ 'ਚ ਅਹਿਮ ਯੋਗਦਾਨ ਪਾਇਆ।
ਸੰਜੂ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਬੱਲੇਬਾਜ਼
ਇਸ ਨਾਲ ਸੰਜੂ ਸੈਮਸਨ ਨੇ ਇਤਿਹਾਸ ਰਚ ਦਿੱਤਾ ਹੈ। ਉਹ ਲਗਾਤਾਰ ਦੋ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸੈਂਕੜੇ ਲਗਾਉਣ ਵਾਲੇ ਪਹਿਲੇ ਭਾਰਤੀ ਕ੍ਰਿਕਟਰ ਬਣ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਬੰਗਲਾਦੇਸ਼ ਦੇ ਖਿਲਾਫ ਤੀਜੇ ਟੀ-20 ਮੈਚ 'ਚ ਸੈਂਕੜਾ ਲਗਾਇਆ। ਇਹ ਉਨ੍ਹਾਂ ਦੇ ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਟੀ-20 ਸੈਂਕੜਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਦੱਖਣੀ ਅਫਰੀਕਾ ਖਿਲਾਫ ਆਪਣੇ ਅਗਲੇ ਮੈਚ 'ਚ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਸੰਜੂ ਨੇ ਦੋ ਅੰਤਰਰਾਸ਼ਟਰੀ ਟੀ-20 ਮੈਚਾਂ 'ਚ ਸੈਂਕੜੇ ਲਗਾ ਕੇ ਇਤਿਹਾਸ ਦੇ ਪੰਨਿਆਂ 'ਚ ਆਪਣਾ ਨਾਂ ਦਰਜ ਕਰਵਾ ਲਿਆ ਹੈ।
ਬੰਗਲਾਦੇਸ਼ ਖਿਲਾਫ ਲਗਾਇਆ ਸੀ ਪਹਿਲਾ ਅੰਤਰਰਾਸ਼ਟਰੀ ਸੈਂਕੜਾ
ਸੰਜੂ ਸੈਮਨਜ਼ ਨੇ 12 ਅਕਤੂਬਰ ਨੂੰ ਆਪਣਾ ਪਹਿਲਾ ਅੰਤਰਰਾਸ਼ਟਰੀ ਟੀ-20 ਸੈਂਕੜਾ ਲਗਾਇਆ ਸੀ। ਉਨ੍ਹਾਂ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਬੰਗਲਾਦੇਸ਼ ਦੇ ਖਿਲਾਫ ਆਪਣਾ ਪਹਿਲਾ ਸੈਂਕੜਾ ਲਗਾਇਆ ਸੀ। ਇਸ ਮੈਚ 'ਚ ਸੰਜੂ ਨੇ ਲਗਾਤਾਰ 5 ਛੱਕੇ ਵੀ ਲਗਾਏ ਸੀ। ਉਨ੍ਹਾਂ ਨੇ 47 ਗੇਂਦਾਂ 'ਤੇ 111 ਦੌੜਾਂ ਦੀ ਪਾਰੀ ਖੇਡੀ ਸੀ। ਇਸ ਦੌਰਾਨ 11 ਚੌਕੇ ਅਤੇ 8 ਛੱਕੇ ਲੱਗਾਏ ਸਨ।