ਕੋਲੰਬੋ (ਸ਼੍ਰੀਲੰਕਾ):ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਅੱਜ ਤੋਂ ਸ਼ੁਰੂ ਹੋ ਰਹੀ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਵਨਡੇ ਮੈਚ ਅੱਜ ਕੋਲੰਬੋ ਦੇ ਆਰ.ਪ੍ਰੇਮਾਦਾਸਾ ਸਟੇਡੀਅਮ 'ਚ ਖੇਡਿਆ ਜਾਵੇਗਾ। ਸੂਰਿਆਕੁਮਾਰ ਯਾਦਵ ਦੀ ਅਗਵਾਈ 'ਚ ਟੀ-20 ਸੀਰੀਜ਼ 'ਚ ਕਲੀਨ ਸਵੀਪ ਤੋਂ ਬਾਅਦ ਭਾਰਤੀ ਟੀਮ ਦਾ ਮਨੋਬਲ ਉੱਚਾ ਹੈ। ਵਨਡੇ ਕਪਤਾਨ ਰੋਹਿਤ ਸ਼ਰਮਾ ਦੀ ਕਮਾਨ ਹੇਠ ਭਾਰਤ ਅੱਜ ਆਪਣਾ ਪਹਿਲਾ ਵਨਡੇ ਸ਼੍ਰੀਲੰਕਾ ਖਿਲਾਫ ਖੇਡੇਗਾ। ਮੁੱਖ ਕੋਚ ਵਜੋਂ ਗੌਤਮ ਗੰਭੀਰ ਦੀ ਇਹ ਪਹਿਲੀ ਵਨਡੇ ਸੀਰੀਜ਼ ਹੋਵੇਗੀ।
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਵਨਡੇ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਮੈਚ ਲਈ ਟਾਸ ਅੱਧਾ ਘੰਟਾ ਪਹਿਲਾਂ ਦੁਪਹਿਰ 2 ਵਜੇ ਹੋਵੇਗਾ। ਇਸ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਤੁਸੀਂ ਇਸ ਮੈਚ ਨੂੰ ਕਦੋਂ, ਕਿੱਥੇ ਅਤੇ ਕਿਵੇਂ ਲਾਈਵ ਦੇਖ ਸਕਦੇ ਹੋ। ਆਓ ਜਾਣਦੇ ਹਾਂ ਮੈਚ ਨਾਲ ਜੁੜੀਆਂ ਕੁਝ ਖਾਸ ਜਾਣਕਾਰੀਆਂ।
- ਭਾਰਤ ਬਨਾਮ ਸ਼੍ਰੀਲੰਕਾ ਪਹਿਲਾ ਵਨਡੇ ਕਦੋਂ ਖੇਡਿਆ ਜਾਵੇਗਾ?
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਵਨਡੇ ਮੈਚ ਅੱਜ 2 ਅਗਸਤ ਨੂੰ ਦੁਪਹਿਰ 2:30 ਵਜੇ ਖੇਡਿਆ ਜਾਵੇਗਾ। ਜਦਕਿ ਟਾਸ ਦੁਪਹਿਰ 1 ਵਜੇ ਹੋਵੇਗਾ।
- ਭਾਰਤ ਬਨਾਮ ਸ਼੍ਰੀਲੰਕਾ ਪਹਿਲਾ ਵਨਡੇ ਕਿੱਥੇ ਖੇਡਿਆ ਜਾਵੇਗਾ?