ਨਵੀਂ ਦਿੱਲੀ: ਕ੍ਰਿਕਟ ਪ੍ਰਸ਼ੰਸਕ ਦੁਨੀਆ ਦੀ ਸਭ ਤੋਂ ਵੱਡੀ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ ਸ਼ੁਰੂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਆਈਪੀਐਲ ਦੇ 17ਵੇਂ ਸੀਜ਼ਨ ਦੇ ਸ਼ੈਡਿਊਲ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਆਈਪੀਐਲ 2024 ਦਾ ਪਹਿਲਾ ਮੈਚ 22 ਮਾਰਚ ਨੂੰ ਪਿਛਲੇ ਸੀਜ਼ਨ ਦੀ ਜੇਤੂ ਟੀਮ ਐਮਐਸ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਖੇਡਿਆ ਜਾਵੇਗਾ।
ਸੀਐਸਕੇ ਅਤੇ ਆਰਸੀਬੀ ਵਿਚਕਾਰ ਖੇਡਿਆ ਜਾਵੇਗਾ ਸ਼ੁਰੂਆਤੀ ਮੈਚ: ਇੰਡੀਅਨ ਪ੍ਰੀਮੀਅਰ ਲੀਗ 2024 ਦਾ ਉਦਘਾਟਨੀ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਚੇਨਈ ਦੇ ਚੇਪੌਕ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। 5 ਵਾਰ ਦੇ ਚੈਂਪੀਅਨ ਚੇਨਈ ਦੀ ਕਪਤਾਨੀ ਐੱਮ.ਐੱਸ.ਧੋਨੀ ਦੇ ਹੱਥਾਂ 'ਚ ਹੈ, ਜਦਕਿ ਦੱਖਣੀ ਅਫਰੀਕਾ ਦੇ ਬੱਲੇਬਾਜ਼ ਫਾਫ ਡੂ ਪਲੇਸਿਸ ਆਰਸੀਬੀ ਦੀ ਕਪਤਾਨੀ ਕਰਨਗੇ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਖੇਡੇ ਗਏ ਮੈਚਾਂ 'ਚ ਚੇਨਈ ਨੇ 20 ਵਾਰ ਜਿੱਤ ਦਰਜ ਕੀਤੀ ਹੈ ਜਦਕਿ ਬੈਂਗਲੁਰੂ ਨੇ 10 ਵਾਰ ਜਿੱਤ ਦਰਜ ਕੀਤੀ ਹੈ। ਦੋਵੇਂ ਟੀਮਾਂ ਮਜ਼ਬੂਤ ਹਨ, ਇਸ ਲਈ ਪ੍ਰਸ਼ੰਸਕਾਂ ਨੂੰ ਸ਼ੁਰੂਆਤੀ ਮੈਚ ਤੋਂ ਹੀ ਕ੍ਰਿਕਟ ਦਾ ਰੋਮਾਂਚ ਦੇਖਣ ਨੂੰ ਮਿਲੇਗਾ।