ਨਵੀਂ ਦਿੱਲੀ:ਆਈਪੀਐਲ 2024 ਦੇ 18 ਮੈਚਾਂ ਵਿੱਚ ਬਹੁਤ ਸਾਰੇ ਰਿਕਾਰਡ ਬਣੇ ਪਰ ਸੈਂਕੜਾ ਅਜੇ ਤੱਕ ਨਹੀਂ ਬਣਿਆ ਸੀ। ਵਿਰਾਟ ਕੋਹਲੀ ਨੇ ਐਤਵਾਰ ਨੂੰ ਇਸ ਇੰਤਜ਼ਾਰ ਨੂੰ ਖਤਮ ਕਰ ਦਿੱਤਾ। ਉਨ੍ਹਾਂ ਨੇ ਆਈਪੀਐਲ ਦੇ 19ਵੇਂ ਮੈਚ ਵਿੱਚ ਸੀਜ਼ਨ ਦਾ ਪਹਿਲਾ ਸੈਂਕੜਾ ਲਗਾਇਆ। ਹਾਲਾਂਕਿ ਉਨ੍ਹਾਂ ਦੇ ਸੈਂਕੜੇ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਹ ਇਸ ਸੈਸ਼ਨ ਦੀ ਚੌਥੀ ਹਾਰ ਹੈ। ਆਰਸੀਬੀ ਹੁਣ ਤੱਕ ਸਿਰਫ਼ ਇੱਕ ਮੈਚ ਜਿੱਤ ਸਕੀ ਹੈ। ਇਸ ਸੈਂਕੜੇ ਤੋਂ ਬਾਅਦ ਵੀ ਕੋਹਲੀ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ।
ਕੋਹਲੀ ਦੇ ਨਾਂ ਹੋਇਆ ਸੰਯੁਕਤ ਹੌਲੀ ਸੈਂਕੜਾ:ਵਿਰਾਟ ਕੋਹਲੀ ਨੇ ਇਸ ਮੈਚ ਵਿੱਚ ਸੈਂਕੜਾ ਲਗਾਇਆ। ਉਨ੍ਹਾਂ ਨੇ 67 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਆਪਣਾ ਸੈਂਕੜਾ ਪੂਰਾ ਕੀਤਾ। ਇਹ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਹੌਲੀ ਸੰਯੁਕਤ ਸੈਂਕੜਾ ਬਣ ਗਿਆ ਹੈ। ਇਸ ਤੋਂ ਪਹਿਲਾਂ ਮਨੀਸ਼ ਪਾਂਡੇ ਨੇ ਵੀ 67 ਗੇਂਦਾਂ 'ਤੇ 100 ਦੌੜਾਂ ਦੀ ਪਾਰੀ ਖੇਡੀ ਸੀ। ਕੋਹਲੀ ਨੇ ਆਪਣਾ ਸੈਂਕੜਾ ਪੂਰਾ ਕਰਨ ਲਈ 6 ਚੌਕੇ ਅਤੇ 4 ਛੱਕੇ ਲਗਾਏ। ਇਸ ਮੈਚ ਵਿੱਚ ਉਹ 72 ਗੇਂਦਾਂ ਵਿੱਚ 1134 ਦੌੜਾਂ ਬਣਾ ਕੇ ਅਜੇਤੂ ਰਹੇ।