ਨਵੀਂ ਦਿੱਲੀ:ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ 12 ਜੁਲਾਈ (ਸ਼ੁੱਕਰਵਾਰ) ਨੂੰ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਉਸ ਨੇ ਵੈਸਟਇੰਡੀਜ਼ ਖਿਲਾਫ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਇੰਗਲੈਂਡ ਦੀ ਪਾਰੀ ਅਤੇ 114 ਦੌੜਾਂ ਦੀ ਜਿੱਤ ਨਾਲ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਐਂਡਰਸਨ ਪਹਿਲਾਂ ਹੀ ਵਨਡੇ ਅਤੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਹਨ। ਹੁਣ ਉਨ੍ਹਾਂ ਨੇ ਆਪਣੇ ਜੀਵਨ ਦੇ 42 ਸਾਲ ਪੂਰੇ ਕਰਨ ਤੋਂ ਸਿਰਫ਼ 18 ਦਿਨ ਪਹਿਲਾਂ ਹੀ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਵਿਰਾਟ ਨੂੰ ਲੈ ਕੇ ਐਂਡਰਸਨ ਦਾ ਵੱਡਾ ਬਿਆਨ: ਵਿਰਾਟ ਕੋਹਲੀ ਬਾਰੇ ਗੱਲ ਕਰਦੇ ਹੋਏ ਜੇਮਸ ਐਂਡਰਸਨ ਨੇ ਕਿਹਾ, 'ਸ਼ੁਰੂਆਤੀ ਦਿਨਾਂ 'ਚ ਵਿਰਾਟ ਕੋਹਲੀ ਦੇ ਖਿਲਾਫ ਖੇਡਦੇ ਹੋਏ ਤੁਹਾਨੂੰ ਲੱਗਦਾ ਸੀ ਕਿ ਤੁਸੀਂ ਉਸ ਨੂੰ ਹਰ ਗੇਂਦ 'ਤੇ ਆਊਟ ਕਰ ਸਕਦੇ ਹੋ ਪਰ ਹੁਣ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਹਰ ਗੇਂਦ 'ਤੇ ਵਿਰਾਟ ਕੋਹਲੀ ਨੂੰ ਆਊਟ ਕਰ ਸਕਦੇ ਹੋ ਪਰ ਇੱਕ ਵਾਰ ਵੀ ਨਹੀਂ ਕਰ ਪਾਉਂਦੇ ਜਿਸ ਕਾਰਣ ਬਹੁਤ ਬੁਰਾ ਮਹਿਸੂਸ ਹੁੰਦਾ ਹੈ । ਐਂਡਰਸਨ ਨੇ ਆਪਣੇ ਬਿਆਨ ਨਾਲ ਸਪੱਸ਼ਟ ਕੀਤਾ ਹੈ ਕਿ ਕੋਹਲੀ ਨੂੰ ਗੇਂਦਬਾਜ਼ੀ ਕਰਨਾ ਉਨ੍ਹਾਂ ਲਈ ਵੀ ਆਸਾਨ ਨਹੀਂ ਸੀ।