ਨਵੀਂ ਦਿੱਲੀ: ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 4 ਖਿਡਾਰੀਆਂ ਨੂੰ ਰਿਜ਼ਰਵ ਖਿਡਾਰੀਆਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ। ਹਾਲਾਂਕਿ, ਕੁਝ ਪ੍ਰਮੁੱਖ ਖਿਡਾਰੀਆਂ ਨੂੰ ਨਾ ਤਾਂ ਰਿਜ਼ਰਵ ਖਿਡਾਰੀਆਂ ਦੀ ਸੂਚੀ ਵਿੱਚ ਜਗ੍ਹਾ ਮਿਲੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਮੁੱਖ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਕੇਐਲ ਰਾਹੁਲ:ਲਖਨਊ ਸੁਪਰਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਨੂੰ ਇਸ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ। ਹਾਲਾਂਕਿ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਸੀ ਕਿ ਦੋ ਵਿਕਟਕੀਪਰ 'ਚ ਕੇ.ਐੱਲ ਰਾਹੁਲ ਹੋਣਗੇ ਜਾਂ ਸੰਜੂ ਸੈਮਸਨ। ਹੁਣ ਬੀਸੀਸੀਆਈ ਨੇ ਇਸ 'ਤੇ ਰੋਕ ਲਗਾ ਦਿੱਤੀ ਹੈ ਅਤੇ ਰਿਸ਼ਭ ਪੰਤ ਦੇ ਨਾਲ ਸੰਜੂ ਸੈਮਸਨ ਨੂੰ ਮੌਕਾ ਦਿੱਤਾ ਹੈ। ਹਾਲਾਂਕਿ ਕੇਐੱਲ ਰਾਹੁਲ ਨੇ ਇਸ ਸੀਜ਼ਨ 'ਚ ਕਈ ਚੰਗੀਆਂ ਪਾਰੀਆਂ ਖੇਡੀਆਂ ਹਨ। ਸੰਜੂ ਸੈਮਸਨ ਨੇ ਵੀ ਇਸ IPL 'ਚ 9 ਮੈਚਾਂ 'ਚ 5 ਅਰਧ ਸੈਂਕੜੇ ਵਾਲੀ ਪਾਰੀਆਂ ਖੇਡੀਆਂ ਹਨ।
ਰਿੰਕੂ ਸਿੰਘ: ਟੀ-20 ਵਿਸ਼ਵ ਕੱਪ ਟੀਮ 'ਚ ਸਭ ਤੋਂ ਜ਼ਿਆਦਾ ਚਰਚਾ ਰਿੰਕੂ ਸਿੰਘ ਨੂੰ ਲੈਕੇ ਹੋ ਰਹੀ ਸੀ। ਉਨ੍ਹਾਂ ਨੂੰ ਭਾਰਤੀ ਟੀਮ ਦੀ ਮੁੱਖ ਟੀਮ ਵਿੱਚ ਥਾਂ ਨਹੀਂ ਮਿਲੀ ਹੈ ਪਰ ਰਿਜ਼ਰਵ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਰਿੰਕੂ ਸਿੰਘ ਨੇ ਇਸ ਆਈਪੀਐੱਲ ਸੀਜ਼ਨ 'ਚ ਖਾਸ ਪ੍ਰਦਰਸ਼ਨ ਨਹੀਂ ਕੀਤਾ ਹੈ। ਹਾਲਾਂਕਿ ਉਨ੍ਹਾਂ ਨੂੰ ਜ਼ਿਆਦਾ ਬੱਲੇਬਾਜ਼ੀ ਕਰਨ ਦਾ ਮੌਕਾ ਨਹੀਂ ਮਿਲਿਆ ਹੈ। ਦਿੱਲੀ ਖਿਲਾਫ ਮੈਚ 'ਚ ਉਨ੍ਹਾਂ ਨੂੰ ਉੱਪਰ ਬੱਲੇਬਾਜ਼ੀ ਕਰਨ ਲਈ ਭੇਜਿਆ ਗਿਆ ਸੀ ਪਰ ਉਹ 11 ਗੇਂਦਾਂ 'ਚ 11 ਦੌੜਾਂ ਬਣਾ ਕੇ ਆਊਟ ਹੋ ਗਏ।