ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ IPL 2025 ਤੋਂ ਪਹਿਲਾਂ ਇੱਕ ਮੈਗਾ ਨਿਲਾਮੀ ਹੋਵੇਗੀ। ਇਸ ਮੈਗਾ ਨਿਲਾਮੀ ਤੋਂ ਪਹਿਲਾਂ ਸਾਰੀਆਂ ਟੀਮਾਂ 'ਚ ਵੱਡੇ ਬਦਲਾਅ ਹੋਣ ਜਾ ਰਹੇ ਹਨ। ਅਜਿਹੇ 'ਚ ਸਾਰੀਆਂ ਟੀਮਾਂ ਇਸ ਲਈ ਜੂਝ ਰਹੀਆਂ ਹਨ। ਹੁਣ ਕੇਕੇਆਰ ਇੱਕ ਵੱਡਾ ਜੂਆ ਖੇਡਣ ਅਤੇ ਮੁੰਬਈ ਦੇ ਇੱਕ ਸਟਾਰ ਨੂੰ ਆਪਣੀ ਟੀਮ ਵਿੱਚ ਸ਼ਾਮਲ ਕਰਨ ਦੀ ਯੋਜਨਾ ਬਣਾ ਰਹੀ ਹੈ।
ਸ਼ਾਹਰੁਖ ਖਾਨ ਦੀ ਮਲਕੀਅਤ ਵਾਲੀ ਕੋਲਕਾਤਾ ਨਾਈਟ ਰਾਈਡਰਜ਼ ਟੀਮ 'ਚ ਮੁੰਬਈ ਦੇ ਰੋਹਿਤ ਸ਼ਰਮਾ ਨੂੰ ਨਹੀਂ ਸਗੋਂ ਸੂਰਿਆਕੁਮਾਰ ਯਾਦਵ ਨੂੰ ਸ਼ਾਮਲ ਕਰਨਾ ਚਾਹੁੰਦੀ ਹੈ। ਇਕ ਪੱਤਰਕਾਰ ਦੀ ਰਿਪੋਰਟ ਮੁਤਾਬਕ ਕੇਕੇਆਰ ਨੇ ਸੂਰਿਆਕੁਮਾਰ ਯਾਦਵ ਨੂੰ ਕਪਤਾਨੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਆਪਣੇ ਯੂਟਿਊਬ ਚੈਨਲ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਰਿਆਕੁਮਾਰ ਯਾਦਵ ਵੀ ਇਸ ਲਈ ਤਿਆਰ ਹਨ। ਇਸ ਤੋਂ ਇਲਾਵਾ ਕੇਕੇਆਰ ਨੂੰ 2024 ਵਿੱਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ ਨੂੰ ਕੇਕੇਆਰ ਤੋਂ ਬਾਹਰ ਕੀਤਾ ਜਾ ਸਕਦਾ ਹੈ।