ਕੋਲਕਾਤਾ:ਭਾਰਤੀ ਕ੍ਰਿਕਟ ਬੋਰਡ ਦੇ ਸਕੱਤਰ ਜੈ ਸ਼ਾਹ ਆਈਸੀਸੀ ਦੇ ਨਵੇਂ ਚੇਅਰਮੈਨ ਬਣ ਗਏ ਹਨ ਜੋ ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੇਟੇ ਜੈ ਸ਼ਾਹ ਦੇ ਆਈਸੀਸੀ ਦਾ ਉੱਚ ਅਹੁਦਾ ਸੰਭਾਲਣ ਤੋਂ ਬਾਅਦ ਮਮਤਾ ਬੈਨਰਜੀ ਨੇ ਚੁਟਕੀ ਲਈ ਹੈ। ਉਨ੍ਹਾਂ ਨੇ ਜੈ ਸ਼ਾਹ ਦੇ ਚੇਅਰਮੈਨ ਬਣਨ ਤੋਂ ਬਾਅਦ ਅਮਿਤ ਸ਼ਾਹ ਨੂੰ ਵਿਅੰਗ ਕੀਤਾ ਅਤੇ ਵਧਾਈ ਦਿੱਤੀ।
ਮਮਤਾ ਬੈਨਰਜੀ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ, ਵਧਾਈਆਂ ਹੋਣ, ਕੇਂਦਰੀ ਗ੍ਰਹਿ ਮੰਤਰੀ ਜੀ, ਤੁਹਾਡਾ ਬੇਟਾ ਰਾਜਨੇਤਾ ਨਹੀਂ ਬਣਿਆ ਹੈ, ਸਗੋਂ ਆਈਸੀਸੀ ਦਾ ਚੇਅਰਮੈਨ ਬਣ ਗਿਆ ਹੈ - ਇੱਕ ਅਜਿਹਾ ਅਹੁਦਾ ਜੋ ਜ਼ਿਆਦਾਤਰ ਸਿਆਸਤਦਾਨਾਂ ਦੇ ਅਹੁਦੇ ਨਾਲੋਂ ਬਹੁਤ ਮਹੱਤਵਪੂਰਨ ਹੈ। ਤੁਹਾਡਾ ਪੁੱਤਰ ਸੱਚਮੁੱਚ ਬਹੁਤ ਸ਼ਕਤੀਸ਼ਾਲੀ ਬਣ ਗਿਆ ਹੈ ਅਤੇ ਮੈਂ ਤੁਹਾਨੂੰ ਉਸਦੀ ਸਭ ਤੋਂ ਵੱਡੀ ਉਪਲਬਧੀ ਲਈ ਵਧਾਈ ਦਿੰਦੀ ਹਾਂ।
ਇਹ ਕਹਿਣ ਦੀ ਲੋੜ ਨਹੀਂ ਕਿ ਮਮਤਾ ਬੈਨਰਜੀ ਵੱਲੋਂ ਜੈ ਸ਼ਾਹ ਦੇ ਪਿਤਾ ਅਮਿਤ ਸ਼ਾਹ ਨੂੰ ਵਧਾਈ ਦੇਣਾ ਇੱਕ ਵਿਅੰਗ ਹੈ ਜੋ ਉਨ੍ਹਾਂ ਨੇ ਜੈ ਸ਼ਾਹ ਦੇ ਆਈਸੀਸੀ ਚੇਅਰਮੈਨ ਬਣਨ 'ਤੇ ਕੀਤਾ ਹੈ। ਉਨ੍ਹਾਂ ਟਵੀਟ 'ਚ ਕੇਂਦਰੀ ਗ੍ਰਹਿ ਮੰਤਰੀ 'ਤੇ ਸਿੱਧਾ ਹਮਲਾ ਨਹੀਂ ਕੀਤਾ, ਸਗੋਂ ਵੱਖਰੇ ਤਰੀਕੇ ਨਾਲ ਵਿਅੰਗ ਕੀਤਾ ਹੈ।