ਨਵੀਂ ਦਿੱਲੀ—ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਮਾਈਕਲ ਹਸੀ ਨੇ ਆਪਣੇ ਯੂ-ਟਿਊਬ ਚੈਨਲ 'ਤੇ ਭਾਰਤ ਦੇ ਤਜਰਬੇਕਾਰ ਆਫ ਸਪਿਨਰ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕ੍ਰਿਕਟ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੀ ਤਾਰੀਫ ਕੀਤੀ ਹੈ। ਹਸੀ ਨੇ ਵਿਰਾਟ ਨੂੰ ਭਾਰਤੀ ਕ੍ਰਿਕਟ ਦਾ ਆਈਕਨ ਕਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕੋਹਲੀ ਦੀ ਖੇਡ ਦੀ ਕਾਫੀ ਤਾਰੀਫ ਵੀ ਕੀਤੀ। ਇਸ ਦੇ ਨਾਲ ਹੀ ਹਸੀ ਨੇ ਕੋਹਲੀ ਨੂੰ ਟੈਸਟ ਕ੍ਰਿਕਟ ਦਾ ਸਰਵੋਤਮ ਖਿਡਾਰੀ ਦੱਸਿਆ ਹੈ।
ਮਾਈਕਲ ਹਸੀ ਨੇ ਵਿਰਾਟ ਕੋਹਲੀ ਦੀ ਕੀਤੀ ਤਾਰੀਫ, ਵਿਰਾਟ ਕੋਹਲੀ ਬਾਰੇ ਗੱਲ ਕਰਦੇ ਹੋਏ ਮਾਈਕਲ ਹਸੀ ਨੇ ਕਿਹਾ, 'ਵਿਰਾਟ ਕੋਹਲੀ ਭਾਰਤੀ ਕ੍ਰਿਕਟ ਦੇ ਆਈਕਨ ਹਨ। ਉਹ ਟੈਸਟ ਕ੍ਰਿਕਟ 'ਚ ਸ਼ਾਨਦਾਰ ਖਿਡਾਰੀ ਹੈ। ਇਸ ਦੇ ਨਾਲ ਹੀ ਉਹ ਆਉਣ ਵਾਲੇ ਸਮੇਂ ਵਿੱਚ ਟੈਸਟ ਕ੍ਰਿਕਟ ਨੂੰ ਬਹੁਤ ਉਤਸ਼ਾਹ ਨਾਲ ਅੱਗੇ ਵਧਦਾ ਦੇਖਣਾ ਚਾਹੁੰਦਾ ਹੈ। ਮੈਨੂੰ ਲੱਗਦਾ ਹੈ ਕਿ ਉਸ ਵਰਗੇ ਖਿਡਾਰੀ ਟੈਸਟ ਕ੍ਰਿਕਟ ਦਾ ਸਮਰਥਨ ਕਰਨਾ ਪਸੰਦ ਕਰਦੇ ਹਨ, ਇਸ ਲਈ ਮੈਨੂੰ ਲੱਗਦਾ ਹੈ ਕਿ ਉਸ ਲਈ ਟੈਸਟ ਕ੍ਰਿਕਟ ਖੇਡਣਾ ਜਾਰੀ ਰੱਖਣ ਦਾ ਇਹ ਵਧੀਆ ਮੌਕਾ ਹੈ। ਸਾਨੂੰ ਟੈਸਟ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਲਈ ਵਿਰਾਟ ਕੋਹਲੀ ਵਰਗੇ ਖਿਡਾਰੀਆਂ ਦੀ ਲੋੜ ਹੈ। ਜਾਂ ਅਸੀਂ ਕਹਿ ਸਕਦੇ ਹਾਂ ਕਿ ਟੈਸਟ ਕ੍ਰਿਕਟ ਨੂੰ ਵਿਰਾਟ ਕੋਹਲੀ ਵਰਗੇ ਖਿਡਾਰੀਆਂ ਦੀ ਲੋੜ ਹੈ।