ਨਵੀਂ ਦਿੱਲੀ:ਭਾਰਤ ਦੀ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 'ਚ ਦੋ ਤਗਮੇ ਜਿੱਤ ਕੇ ਭਾਰਤੀ ਖੇਡਾਂ ਦੇ ਇਤਿਹਾਸ 'ਚ ਆਪਣਾ ਨਾਂ ਦਰਜ ਕਰਵਾਇਆ ਹੈ। ਪਹਿਲਾਂ, ਉਸ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ, ਜਿਸ ਨਾਲ ਉਹ ਕਿਸੇ ਵੀ ਓਲੰਪਿਕ ਵਿੱਚ ਤਮਗਾ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਨਿਸ਼ਾਨੇਬਾਜ਼ ਬਣ ਗਈ। ਇਸ ਤੋਂ ਬਾਅਦ ਭਾਕਰ ਨੇ ਸਾਥੀ ਸਰਬਜੋਤ ਸਿੰਘ ਦੇ ਨਾਲ ਮਿਕਸਡ 10 ਮੀਟਰ ਏਅਰ ਪਿਸਟਲ ਟੀਮ ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸੇ ਓਲੰਪਿਕ ਐਡੀਸ਼ਨ ਵਿੱਚ ਦੋ ਤਗਮੇ ਜਿੱਤ ਕੇ, ਉਹ ਭਾਰਤ ਦੀ ਅਜ਼ਾਦੀ ਤੋਂ ਬਾਅਦ ਅਜਿਹਾ ਕਰਨ ਵਾਲੀ ਪਹਿਲੀ ਭਾਰਤੀ ਬਣ ਗਈ।
ਖੇਲ ਰਤਨ ਅਵਾਰਡ ਨਾਮਜ਼ਦਗੀ ਵਿੱਚੋਂ ਮਨੂ ਭਾਕਰ ਦਾ ਨਾਮ ਗਾਇਬ
ਟਾਈਮਜ਼ ਆਫ਼ ਇੰਡੀਆ ਦੀ ਇੱਕ ਰਿਪੋਰਟ ਦੇ ਅਨੁਸਾਰ, ਇੰਨੀਆਂ ਪ੍ਰਾਪਤੀਆਂ ਦੇ ਬਾਵਜੂਦ, ਖੇਲ ਰਤਨ ਪੁਰਸਕਾਰ ਲਈ ਨਾਮਜ਼ਦਗੀ ਵਿੱਚੋਂ ਉਸਦਾ ਨਾਮ ਗਾਇਬ ਹੈ। ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਵੀ ਰਾਮਸੁਬਰਾਮਨ ਦੀ ਅਗਵਾਈ ਵਾਲੀ 12 ਮੈਂਬਰੀ ਰਾਸ਼ਟਰੀ ਖੇਡ ਦਿਵਸ ਕਮੇਟੀ ਨੇ ਇਸ ਵੱਕਾਰੀ ਪੁਰਸਕਾਰ ਲਈ ਭਾਕਰ ਦੇ ਨਾਂ ਦੀ ਸਿਫ਼ਾਰਸ਼ ਨਹੀਂ ਕੀਤੀ।