ਨਵੀਂ ਦਿੱਲੀ:ਪੈਰਿਸ ਓਲੰਪਿਕ 2024 'ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਭਾਰਤ ਦੇ ਪੈਰਾ ਐਥਲੀਟਾਂ ਨੇ ਪੈਰਾਲੰਪਿਕ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਬਚਾਇਆ। ਪੈਰਿਸ ਪੈਰਾਲੰਪਿਕ ਵਿੱਚ ਭਾਰਤ ਨੇ ਕੁੱਲ 29 ਤਗਮੇ ਜਿੱਤੇ। ਜਿਸ ਵਿੱਚ 7 ਸੋਨ, 9 ਚਾਂਦੀ ਅਤੇ 13 ਕਾਂਸੀ ਦੇ ਤਗ਼ਮੇ ਸ਼ਾਮਲ ਹਨ, ਜੋ ਕਿ ਮੁਕਾਬਲੇ ਦੇ ਇਤਿਹਾਸ ਵਿੱਚ ਦੇਸ਼ ਦਾ ਸਰਵੋਤਮ ਪ੍ਰਦਰਸ਼ਨ ਹੈ।
ਪੈਰਾਲੰਪਿਕ ਮੈਡਲ ਜੇਤੂ ਹੋਏ ਮਾਲਾਮਾਲ
ਮੰਗਲਵਾਰ ਨੂੰ ਨਵੀਂ ਦਿੱਲੀ 'ਚ ਪੈਰਾਲੰਪਿਕ ਮੈਡਲ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਖੇਡ ਮੰਤਰੀ ਮਨਸੁਖ ਮੰਡਾਵੀਆ ਨੇ ਪੈਰਿਸ ਪੈਰਾਲੰਪਿਕ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ।
ਗੋਲਡ ਮੈਡਲ ਜੇਤੂ ਨੂੰ 75 ਲੱਖ ਮਿਲਣਗੇ
ਖੇਡ ਮੰਤਰੀ ਨੇ ਐਲਾਨ ਕੀਤਾ ਹੈ ਕਿ ਸੋਨ ਤਗਮਾ ਜੇਤੂਆਂ ਨੂੰ 75 ਲੱਖ ਰੁਪਏ, ਚਾਂਦੀ ਦਾ ਤਗਮਾ ਜੇਤੂਆਂ ਨੂੰ 50 ਲੱਖ ਰੁਪਏ ਅਤੇ ਕਾਂਸੀ ਤਮਗਾ ਜੇਤੂਆਂ ਨੂੰ 30 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਤੀਰਅੰਦਾਜ਼ ਸ਼ੀਤਲ ਦੇਵੀ ਵਰਗੇ ਮਿਕਸਡ ਟੀਮ ਈਵੈਂਟ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ 22.5 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ।