ਧਮਰਸ਼ਾਲਾ: ਰਾਇਲ ਚੈਲੰਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ 60 ਦੌੜਾਂ ਨਾਲ ਹਰਾ ਕੇ ਇਸ ਸੀਜ਼ਨ ਵਿੱਚ ਆਪਣਾ ਲਗਾਤਾਰ ਚੌਥਾ ਮੈਚ ਜਿੱਤ ਲਿਆ ਹੈ। ਇਸ ਜਿੱਤ ਨਾਲ ਆਰਸੀਬੀ ਨੇ ਪਲੇਆਫ ਵਿੱਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ। ਇਸ ਦੇ ਨਾਲ ਹੀ ਇਸ ਕਰਾਰੀ ਹਾਰ ਦੇ ਨਾਲ ਹੀ ਪੰਜਾਬ ਕਿੰਗਜ਼ ਪਲੇਆਫ ਵਿੱਚ ਪਹੁੰਚਣ ਦੀ ਦੌੜ ਤੋਂ ਬਾਹਰ ਹੋ ਗਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰਸੀਬੀ ਨੇ ਵਿਰਾਟ ਕੋਹਲੀ ਦੀਆਂ 92 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 241 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਪੰਜਾਬ ਦੀ ਟੀਮ 17 ਓਵਰਾਂ 'ਚ 181 ਦੌੜਾਂ 'ਤੇ ਸਿਮਟ ਗਈ ਅਤੇ 60 ਦੌੜਾਂ ਨਾਲ ਮੈਚ ਹਾਰ ਗਈ।
ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਇਸ ਜਿੱਤ ਦੇ ਹੀਰੋ ਰਹੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ। ਕੋਹਲੀ ਨੇ 47 ਗੇਂਦਾਂ 'ਚ 9 ਚੌਕਿਆਂ ਅਤੇ 6 ਛੱਕਿਆਂ ਦੀ ਮਦਦ ਨਾਲ 97 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਸ਼ਾਨਦਾਰ ਪ੍ਰਦਰਸ਼ਨ ਲਈ ਕੋਹਲੀ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਦਿੱਤਾ ਗਿਆ।
ਬੈਂਗਲੁਰੂ ਨੇ ਇਸ ਸੀਜ਼ਨ 'ਚ ਦੂਜੀ ਵਾਰ ਕਿੰਗਜ਼ ਨੂੰ ਹਰਾਇਆ ਹੈ। ਇਸ ਸੀਜ਼ਨ ਵਿੱਚ ਬੈਂਗਲੁਰੂ ਦੀ ਇਹ ਲਗਾਤਾਰ ਚੌਥੀ ਜਿੱਤ ਹੈ। ਟੀਮ 10 ਅੰਕਾਂ ਨਾਲ 7ਵੇਂ ਸਥਾਨ 'ਤੇ ਆ ਗਈ ਹੈ। ਇਸ ਜਿੱਤ ਨਾਲ ਟੀਮ ਨੇ ਪਲੇਆਫ ਲਈ ਕੁਆਲੀਫਾਈ ਕਰਨ ਦੀਆਂ ਆਪਣੀਆਂ ਉਮੀਦਾਂ ਜ਼ਿੰਦਾ ਰੱਖੀਆਂ ਹਨ। ਪਲੇਆਫ 'ਚ ਪਹੁੰਚਣ ਲਈ ਬੇਂਗਲੁਰੂ ਨੂੰ ਆਖਰੀ ਦੋ ਮੈਚ ਜਿੱਤਣੇ ਹੋਣਗੇ ਅਤੇ ਉਸ ਨੂੰ ਦੂਜੀਆਂ ਟੀਮਾਂ ਦੇ ਨਤੀਜਿਆਂ 'ਤੇ ਨਿਰਭਰ ਰਹਿਣਾ ਹੋਵੇਗਾ।
ਧਰਮਸ਼ਾਲਾ ਦੇ ਐਚਪੀਸੀਏ ਸਟੇਡੀਅਮ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਰਸੀਬੀ ਨੇ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 241 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 92, ਰਜਤ ਪਾਟੀਦਾਰ ਨੇ 55 ਅਤੇ ਕੈਮਰਨ ਗ੍ਰੀਨ ਨੇ 46 ਦੌੜਾਂ ਬਣਾਈਆਂ। ਪੰਜਾਬ ਵੱਲੋਂ ਹਰਸ਼ਲ ਪਟੇਲ ਨੇ 3 ਅਤੇ ਵਿਦਵਤ ਕਾਵੇਰੱਪਾ ਨੇ 2 ਵਿਕਟਾਂ ਲਈਆਂ।