ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਆਸਟ੍ਰੇਲੀਆ ਤੋਂ ਭਾਰਤ ਪਰਤ ਆਏ ਹਨ। ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਪੰਤ ਆਗਾਮੀ ਚੈਂਪੀਅਨਜ਼ ਟਰਾਫੀ 2025 ਜਿੱਤਣ ਦੇ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆ ਰਹੇ ਹਨ।
ਦਰਅਸਲ ਜਦੋਂ ਪੰਤ ਆਸਟ੍ਰੇਲੀਆ ਤੋਂ ਵਾਪਸ ਭਾਰਤ ਪਰਤੇ ਸੀ, ਫਿਰ ਏਅਰਪੋਰਟ 'ਤੇ ਉਨ੍ਹਾਂ ਦੇ ਆਉਣ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਪੰਤ ਨੀਲੇ ਰੰਗ ਦੀ ਹੂਡੀ ਅਤੇ ਕਾਲੇ ਰੰਗ ਦੀ ਸ਼ਾਰਟ ਪੈਂਟ 'ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ, 'ਰਿਸ਼ਭ ਭਾਈ, ਕੀ ਚੈਂਪੀਅਨਜ਼ ਟਰਾਫੀ ਸਾਡੀ ਹੋਵੇਗੀ?' ਪੰਤ ਨੇ ਇਸ ਦਾ ਕੋਈ ਸਿੱਧਾ ਜਵਾਬ ਨਹੀਂ ਦਿੱਤਾ ਅਤੇ ਉਥੋਂ ਚਲੇ ਗਏ। ਪੰਤ ਅਕਸਰ ਆਪਣੇ ਬੋਲਡ ਸਟਾਈਲ ਲਈ ਜਾਣੇ ਜਾਂਦੇ ਹਨ ਪਰ ਇਸ ਵਾਰ ਕ੍ਰਿਕਟਰ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਟੀਮ ਇੰਡੀਆ 5 ਮੈਚਾਂ ਦੀ ਬਾਰਡਰ ਗਾਵਸਕਰ ਟਰਾਫੀ ਆਸਟ੍ਰੇਲੀਆ ਤੋਂ 3-1 ਨਾਲ ਹਾਰ ਗਈ। ਇਸ ਨਾਲ ਭਾਰਤੀ ਟੀਮ ਦਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਣ ਦਾ ਸੁਪਨਾ ਚਕਨਾਚੂਰ ਹੋ ਗਿਆ। ਇਹ ਪਹਿਲੀ ਵਾਰ ਹੋਵੇਗਾ ਜਦੋਂ ਡਬਲਯੂਟੀਸੀ ਫਾਈਨਲ ਭਾਰਤ ਤੋਂ ਬਿਨਾਂ ਖੇਡਿਆ ਜਾਵੇਗਾ।