ਦਿੱਲੀ:ਸਨਰਾਈਜ਼ਰਜ਼ ਹੈਦਰਾਬਾਦ ਨੇ ਆਪਣੇ ਘਰੇਲੂ ਮੈਦਾਨ 'ਤੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਸੈਸ਼ਨ ਦੀ ਆਪਣੀ ਦੂਜੀ ਜਿੱਤ ਦਰਜ ਕੀਤੀ। ਹੈਦਰਾਬਾਦ ਨੇ CSK ਵੱਲੋਂ ਦਿੱਤੇ 166 ਦੌੜਾਂ ਦੇ ਟੀਚੇ ਨੂੰ 11 ਗੇਂਦਾਂ ਬਾਕੀ ਰਹਿੰਦਿਆਂ ਆਸਾਨੀ ਨਾਲ ਹਾਸਲ ਕਰ ਲਿਆ। ਹੈਦਰਾਬਾਦ ਲਈ ਏਡੇਨ ਮਾਰਕਰਮ (50) ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ 12 ਗੇਂਦਾਂ 'ਚ 37 ਦੌੜਾਂ ਬਣਾ ਕੇ ਹੈਦਰਾਬਾਦ ਨੂੰ ਤੂਫਾਨੀ ਸ਼ੁਰੂਆਤ ਦਿਵਾਈ ਅਤੇ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਚੇਨਈ ਵੱਲੋਂ ਸਭ ਤੋਂ ਵੱਧ ਦੋ ਵਿਕਟਾਂ ਮੋਇਨ ਅਲੀ ਨੇ ਲਈਆਂ। ਦੀਪਕ ਚਾਹਰ ਅਤੇ ਮਹੇਸ਼ ਥੀਕਸ਼ਾਨਾ ਨੂੰ 1-1 ਵਿਕਟ ਨਾਲ ਸੰਤੁਸ਼ਟ ਹੋਣਾ ਪਿਆ।
ਚੇਨਈ ਨੇ ਦਿੱਤਾ ਟਾਰਗੇਟ: ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 165 ਦੌੜਾਂ ਬਣਾਈਆਂ। ਸੀਐਸਕੇ ਲਈ ਸ਼ਿਵਮ ਦੂਬੇ ਸਭ ਤੋਂ ਵੱਧ ਸਕੋਰਰ ਰਹੇ, ਜਿਨ੍ਹਾਂ ਨੇ 45 ਦੌੜਾਂ ਦੀ ਪਾਰੀ ਖੇਡੀ। ਅਜਿੰਕਿਆ ਰਹਾਣੇ ਨੇ 35 ਅਤੇ ਰਵਿੰਦਰ ਜਡੇਜਾ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਉਥੇ ਹੀ ਸਨਰਾਈਜ਼ਰਸ ਹੈਦਰਾਬਾਦ ਲਈ ਭੁਵਨੇਸ਼ਵਰ ਕੁਮਾਰ ਨੇ 4 ਓਵਰਾਂ 'ਚ 28 ਦੌੜਾਂ ਦੇ ਕੇ 1 ਵਿਕਟ ਲਿਆ।
ਦੋਵਾਂ ਟੀਮਾਂ ਦੀ ਪਲੇਇੰਗ-11