ਬਰਨਾਲਾ :ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ 10 ਕਰੋੜ ਵੱਧ ਦੀ ਰਾਸ਼ੀ ਪੈਨਸ਼ਨਾਂ ਵਜੋਂ ਜ਼ਿਲ੍ਹਾ ਬਰਨਾਲਾ ਵਿੱਚ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
ਕਿੰਨੇ ਲਾਭਪਤਾਰੀਆਂ ਨੂੰ ਮਿਲੇਗੀ ਸਹੂਲਤ:ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 62,555 ਲਾਭਪਾਤਰੀਆਂ ਨੂੰ 9,38,32,500 ਰੁਪਏ, ਵਿਧਵਾ ਪੈਨਸ਼ਨ ਦੇ 13,870 ਲਾਭਪਾਤਰੀਆਂ ਨੂੰ 2,08,05,000 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5075 ਲਾਭਪਾਤਰੀਆਂ ਨੂੰ 76,12,500 ਰੁਪਏ ਅਤੇ 8090 ਦਿਵਿਆਂਗਜਨ ਨੂੰ ਪੈਨਸ਼ਨ ਵਜੋਂ 1,21,35,000 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 89,590 ਲਾਭਪਾਤਰੀਆਂ ਨੂੰ 13,43,85,000 ਰੁਪਏ ਜਾਰੀ ਕੀਤੇ ਗਏ ਹਨ।