ਬਠਿੰਡਾ :ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਪੈਣ ਜਾਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਜਿਨ੍ਹਾਂ ਦੇ ਨਤੀਜ਼ੇ 4 ਜੂਨ ਨੂੰ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਸਵੇਰੇ ਹੀ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ, ਜੋ ਸ਼ਾਮ ਤੱਕ ਆਪੋਂ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਡਿਊਟੀ ਦੌਰਾਨ ਜੇਕਰ ਕੋਈ ਵੀ ਕਰਮਚਾਰੀ ਗੈਰ ਹਾਜ਼ਰ ਜਾਂ ਚੋਣ ਡਿਊਟੀ ’ਚ ਕੋਤਾਹੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਲੋਕ ਪ੍ਰਤੀਨਿਧਤਾ ਐਕਟ 1951 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਬਠਿੰਡਾ ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਲਈ 14077 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਸ ’ਚ 7542 ਮਰਦ ਅਤੇ 6535 ਔਰਤਾਂ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਕੁੱਲ ਜਨਰਲ ਵੋਟਰਾਂ ਦੀ ਗਿਣਤੀ 1651188 ਹੈ, ਜਿਨ੍ਹਾਂ ’ਚ 870014 ਮਰਦ, 781140 ਔਰਤ ਵੋਟਰ ਹਨ ਅਤੇ 34 ਟਰਾਂਸਜੈਂਡਰ ਵੋਟਰ ਹਨ। ਇਸ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਵਿੱਚ 7975 ਸਰਵਿਸ ਵੋਟਰਾਂ ਹਨ ਜਿਨ੍ਹਾਂ ਚ ਵਿਧਾਨ ਸਭਾ ਹਲਕਾ ਭੁੱਚੋ ਤੋਂ 838, ਬਠਿੰਡਾ (ਸ਼ਹਿਰੀ) ਤੋਂ 338, ਬਠਿੰਡਾ (ਦਿਹਾਤੀ) ਤੋਂ 762, ਤਲਵੰਡੀ ਸਾਬੋ ਤੋਂ 812, ਮੌੜ ਤੋਂ 1335, ਲੰਬੀ ਤੋਂ 550, ਮਾਨਸਾ ਤੋਂ 902, ਸਰਦੂਲਗੜ੍ਹ ਤੋਂ 1133 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ 1305 ਸਰਵਿਸ ਵੋਟਰ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ 18-19 ਸਾਲ ਵਰਗ ਦੇ 39306 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਹੋਰ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ’ਚ 50 ਮਾਡਲ ਬੂਥ, 6 ਦਿਵਿਯਾਂਗ ਵੋਟਰਾਂ ਲਈ, 5 ਨਵੇਂ ਵੋਟਰਾਂ ਲਈ, 7 ਗਰੀਨ ਅਤੇ 26 ਪਿੰਕ ਪੋਲਿੰਗ ਬੂਥ ਬਣਾਏ ਗਏ ਹਨ।