ਮੋਗਾ: ਜ਼ਿਲ੍ਹਾ ਪੁਲਿਸ ਨੇ ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਕਪੂਰੇ ਨੇੜੇ ਕੁਝ ਸ਼ੱਕੀ ਵਿਅਕਤੀ ਨਜਾਇਜ਼ ਹਥਿਆਰਾਂ ਸਮੇਤ ਮੌਜੂਦ ਹਨ। ਡੀਐਸਪੀ ਲਵਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 315 ਬੋਰ ਦੇ 2 ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ।
ਮੋਗਾ 'ਚ ਨਜਾਇਜ਼ ਹਥਿਆਰਾਂ ਸਮੇਤ 2 ਕਾਬੂ (Etv Bharat) ਦੋਵਾਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫਤਾਰ
ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਭਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਵਾਸੀ ਪਿੰਡ ਕਪੂਰੇ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਮਹਿਣਾ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐਸ.ਪੀ ਨੇ ਕਿਹਾ ਕਿ ਮੋਗਾ ਪੁਲਿਸ ਸ਼ਰਾਰਤੀ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਇਲਾਕੇ ਦੀ ਅਮਨ-ਕਾਨੂੰਨ ਬਣਾਈ ਰੱਖਣ ਲਈ ਵਚਨਬੱਧ ਹੈ।
ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਮੁਕਾਬਲਾ
ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਵਲੋਂ ਪਿੰਡ ਲੁਬਾਣਿਆਵਾਲੀ ਨਜ਼ਦੀਕ ਲਾਰੈਂਸ ਗੈਂਗ ਦੇ ਤਿੰਨ ਗੁਰਗਿਆਂ ਨੂੰ ਮੁਕਾਬਲੇ ਦੌਰਾਨ ਕੀਤਾ ਹੈ। ਇਸ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਦੀ ਲੱਤ 'ਚ ਗੋਲੀ ਵੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇੰਨ੍ਹਾਂ ਮੁਲਜ਼ਮਾਂ ਵਲੋਂ ਖੁਦ ਨੂੰ ਲਾਰੈਂਸ ਗੈਂਗ ਦੇ ਮੈਂਬਰ ਦੱਸਦਿਆਂ ਠੇਕੇਦਾਰ ਤੋਂ ਇੱਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਜਿਸ 'ਚ ਪੁਲਿਸ ਵਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਟ੍ਰੈਪ ਲਗਾ ਕੇ ਦੇਰ ਰਾਤ ਵਰ੍ਹਦੇ ਮੀਂਹ 'ਚ ਇੰਨ੍ਹਾਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।