ਪੰਜਾਬ

punjab

ETV Bharat / state

ਜਲੰਧਰ ਵਿੱਚ ਦੋਸਤਾਂ ਵਿਚਾਲੇ ਝਗੜੇ ਤੋਂ ਬਾਅਦ ਫਾਇਰਿੰਗ, ਦੋ ਨੌਜਵਾਨਾਂ ਦੀ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ - FIRING IN JALANDHAR 2 DEAD

ਜਲੰਧਰ ਦੇ ਲੰਮਾ ਪਿੰਡ ਚੌਂਕ ਨਜ਼ਦੀਕ ਦੋਸਤਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।

FIRING IN JALANDHAR 2 DEAD
ਜਲੰਧਰ ਵਿੱਚ ਦੋਸਤਾਂ ਵਿਚਾਲੇ ਝਗੜੇ ਤੋਂ ਬਾਅਦ ਫਾਇਰਿੰਗ (ETV BHARAT)

By ETV Bharat Punjabi Team

Published : Jan 4, 2025, 11:38 AM IST

ਜਲੰਧਰ: ਪੰਜਾਬ ਵਿੱਚ ਫਾਇਰਿੰਗ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਇਸ ਦੌਰਾਨ ਤੜਕਸਾਰ ਜਲੰਧਰ ਦੇ ਸ਼ਹੀਦ ਊਧਮ ਸਿੰਘ ਨਗਰ ਵਿੱਚ ਵੀ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇਹ ਮਾਮਲਾ ਲੰਮਾ ਪਿੰਡ ਨੇੜੇ ਪੈਂਦੇ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ।

ਦੋਸਤਾਂ ਵਿਚਾਲੇ ਝਗੜੇ ਤੋਂ ਬਾਅਦ ਹੋਈ ਫਾਇਰਿੰਗ

ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਤੱਕ ਦੋਸਤਾਂ ਨੇ ਇਕੱਠੇ ਹੋ ਕੇ ਸ਼ਰਾਬ ਪੀਤੀ ਅਤੇ ਸਵੇਰੇ ਤੜਕੇ ਹੀ ਉਨ੍ਹਾਂ ਦੀ ਆਪਸ ਵਿੱਚ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਸਤਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇੱਕ-ਦੂਜੇ 'ਤੇ ਗੋਲੀਆਂ ਦਾਗ ਦਿੱਤੀਆਂ। ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਉਦੋਂ ਵਾਪਰੀ ਜਦੋਂ ਝਗੜੇ ਤੋਂ ਬਾਅਦ ਦੋਵੇਂ ਨੌਜਵਾਨ ਕਿਸੇ ਹੋਰ ਦੋਸਤ ਦੇ ਘਰ ਸੌਂ ਰਹੇ ਸਨ। ਇਸ ਦੌਰਾਨ ਮੁਲਜ਼ਮ ਮੰਨਾ ਵਾਸੀ ਮਿੱਠਾਪੁਰ ਆਇਆ ਅਤੇ ਉਸ ਨੇ ਸੌਂ ਰਹੇ ਦੋਸਤਾਂ 'ਤੇ ਗੋਲੀਆਂ ਚਲਾ ਦਿੱਤੀਆਂ। ਮਰਨ ਵਾਲੇ ਦੋਵੇਂ ਨੌਜਵਾਨਾਂ ਦੀ ਕ੍ਰਾਈਮ ਹਿਸਟਰੀ ਵੀ ਹੈ ਅਤੇ ਇਹ ਦੋਵੇਂ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਕੇਸ ਅੰਦਰ ਲੋੜੀਂਦੇ ਸਨ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੀਡੀਆ ਰਿਪੋਰਟਾਂ ਮੁਤਾਬਿਕ ਫਾਇਰਿੰਗ ਦੀ ਇਹ ਘਟਨਾ ਲੰਮਾ ਪਿੰਡ ਦੇ ਸ਼ਹੀਦ ਊਧਮ ਸਿੰਘ ਨਗਰ ਨੇੜੇ ਸਥਿਤ ਸ਼ੈਲਾਨੀ ਮਾਤਾ ਦੇ ਮੰਦਿਰ ਕੋਲ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਤੋਂ 8 ਫਾਇਰ ਹੋ ਹਨ ਪਰ ਅਜੇ ਤੱਕ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਏਸੀਪੀ ਨਾਰਥ ਰਿਸ਼ਭ ਭੋਲਾ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਿਲ ਕੀਤੀ ਹੈ। ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ।

ABOUT THE AUTHOR

...view details