ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਪੁਲਿਸ ਇਹਨੀਂ ਦਿਨੀਂ ਸਰਗਰਮੀ ਦਿਖਾਉਂਦੇ ਹੋਏ ਲਗਾਤਾਰ ਅਪਰਾਧਿਕ ਵਰਦਾਨ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕਰ ਰਹੀ ਹੈ। ਅਜਿਹਾ ਹੀ ਮਾਮਲਾ ਅੱਜ ਅੰਮ੍ਰਿਤਸਰ ਵਿੱਚ ਸਾਹਮਣੇ ਆਇਆ ਹੈ ਜਿਥੇ, ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹਨਾਂ ਮੁਲਜ਼ਮਾਂ ਦੀ ਪਹਿਚਾਣ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਵੱਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇੱਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ।
ਡੀਜੀਪੀ ਨੇ ਦਿੱਤੀ ਜਾਣਕਾਰੀ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ , ਜਿਸ ਵਿੱਚ ਉਹਨਾਂ ਲਿਖਿਆ ਕਿ ਅੰਮ੍ਰਿਤਸਰ ਪੁਲਿਸ ਨੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਬੂ ਕੀਤੇ ਇਹਨਾਂ ਵਿਅਕਤੀਆਂ ਕੋਲੋਂ ਚਾਰ ਹਥਿਆਰਾਂ ਸਮੇਤ ਇੱਕ ਗਲੋਕ ਪਿਸਟਲ ਪੰਜ ਮੈਗਜ਼ੀਨ ਅਤੇ 14 ਰੌਂਦ ਬਰਾਮਦ ਕੀਤੇ ਗਏ ਹਨ। ਇਹਨਾਂ ਵਿੱਚ ਮੁਜ਼ਲਮ ਅਦਿਤਿਆ ਕਪੂਰ 'ਤੇ ਪਹਿਲਾਂ ਤੋਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਇਹਨਾਂ ਮੁਲਜ਼ਮਾਂ ਦੇ ਸਬੰਧ ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂ ਵਾਲਾ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ ਸਿੰਘ ਉਰਫ ਮੰਨੂ ਕੰਛਾਮਪੁਰੀਆ ਦੇ ਨਾਲ ਹਨ ਜਿੰਨਾ ਦੇ ਇਸ਼ਾਰਿਆਂ ਉੱਤੇ ਇਹ ਮੁਲਜ਼ਮ ਕੰਮ ਕਰ ਰਹੇ ਸਨ।
ਨਾਕਾਬੰਦੀ ਦੌਰਾਨ ਲੁਧਿਆਣਾ ਪੁਲਿਸ ਦੀ ਬਦਮਾਸ਼ ਨਾਲ ਕਰਾਸ ਫਾਇਰਿੰਗ, ਬਦਮਾਸ਼ ਦੇ ਵੱਜੀ ਗੋਲੀ