ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਹੋਈ ਮੌਤ ਜਲੰਧਰ : ਜ਼ਿਲ੍ਹੇ ਦੇ ਗੁਰਾਇਆ ਥਾਣੇ ਦੇ ਸਾਹਮਣੇ ਨੈਸ਼ਨਲ ਹਾਈਵੇਅ ਫਲਾਈਓਵਰ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਬਾਈਕ ਨੂੰ ਅੱਗ ਲੱਗ ਗਈ ਅਤੇ ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਜ਼ੋਰਦਾਰ ਟੱਕਰ :ਇਸ ਦਰਦਨਾਕ ਸੜਕ ਹਾਦਸੇ ਸਬੰਧੀ ਮ੍ਰਿਤਕ ਦੇ ਦੋਸਤ ਵਿੱਕੀ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਕੰਮ ਤੋਂ ਘਰ ਪਰਤ ਰਿਹਾ ਸੀ ਅਤੇ ਉਸ ਦੇ ਨਾਲ ਉਸ ਦੇ ਦੋ ਦੋਸਤ ਵੱਖ-ਵੱਖ ਮੋਟਰਸਾਈਕਲ 'ਤੇ ਕੰਮ ਤੋਂ ਪਿੰਡ ਆ ਰਹੇ ਸਨ। ਇਨ੍ਹਾਂ 'ਚੋਂ ਇੱਕ ਫਿਲੌਰ ਦੇ ਪਿੰਡ ਕਟਪਾਲੋਂ ਦਾ ਵਸਨੀਕ ਸੀ ਅਤੇ ਦੂਜਾ ਅਸਹੂਰ ਦਾ ਰਹਿਣ ਵਾਲਾ ਸੀ। ਇੱਕ ਮਰਸਡੀਜ਼ ਕਾਰ ਨੇ ਉਨ੍ਹਾਂ ਦੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਕਾਰ ਸਵਾਰ ਆਪਣੇ ਨਾਲ ਬਾਈਕ ਨੂੰ ਘਸੀਟ ਕੇ ਲੈ ਗਏ, ਜਿਸ ਕਾਰਨ ਬਾਈਕ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਦਰਦਨਾਕ ਮੌਤ ਹੋ ਗਈ।
ਟੱਕਰ ਤੋਂ ਬਾਅਦ ਬਾਈਕ ਨੂੰ ਲੱਗੀ ਅੱਗ : ਹਾਦਸੇ ਵਿੱਚ ਮਰਸਡੀਜ਼ ਕਾਰ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਕਰੀਬ 40 ਮੀਟਰ ਤੱਕ ਘਸੀਟਦੇ ਹੋਏ ਲੈ ਗਏ। ਇੰਨੀ ਖਿੱਚ-ਧੂਹ ਕਰਨ ਤੋਂ ਬਾਅਦ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਦੋਵਾਂ ਨੇ ਮੋਟਰਸਾਈਕਲ ਤੋਂ ਆਪਣੇ ਆਪ ਨੂੰ ਵੱਖ ਕਰਨ ਦੀ ਹਿੰਮਤ ਨਹੀਂ ਕਰ ਸਕੇ । ਨਾਲ ਹੀ ਮੋਟਰਸਾਈਕਲ ਨੂੰ ਵੀ ਅੱਗ ਲੱਗ ਗਈ ਇਸ ਦੌਰਾਨ ਉਹਨਾਂ ਮ੍ਰਿਤਕਾਂ ਵਿੱਚੋਂ ਇੱਕ ਦੀ ਲੱਤ ਸਰੀਰ ਤੋਂ ਵੱਖ ਹੋ ਗਈ। ਇਸ ਤੋਂ ਬਾਅਦ ਕਾਰ ਸਵਾਰ ਦੋਵਾਂ ਨੂੰ ਬਚਾਉਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਏ। ਜਿੰਨਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਪੁਲਿਸ ਨੇ ਕਾਬੂ ਕੀਤਾ ਕਾਰ ਚਾਲਕ : ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਗੋਰੀਆ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਇੰਨਾ ਦਰਦਨਾਕ ਸੀ ਕਿ ਇਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਬਾਈਕ ਨੂੰ ਘਸੀਟਦਾ ਲੈ ਗਿਆ, ਜਿਸ ਦੌਰਾਨ ਬਾਈਕ ਨੂੰ ਅੱਗ ਲੱਗ ਗਈ। ਹੁਣ ਕਾਬੂ ਕੀਤੇ ਗਏ ਕਾਰ ਚਾਲਕ ਤੋਂ ਪੁੱਛਗਿੱਛ ਕਰਦਿਆਂ ਅਗਲੀ ਕਾਰਵਾਈ ਕੀਤੀ ਜਾਵੇਗੀ।