ਚੰਡੀਗੜ੍ਹ :ਕੇਂਦਰ ਖਿਲਾਫ ਮੋਰਚਾ ਲਾਏ ਹੋਏ ਕਿਸਾਨਾਂ ਨੂੰ ਅੱਜ 27ਵਾਂ ਦਿਨ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਕਿਸਾਨ ਵੱਖ ਵੱਖ ਥਾਵਾਂ ਉੱਤੇ ਆਪਣੇ ਹੱਕਾਂ ਲਈ ਧਰਨਾ ਲਾਕੇ ਬੈਠੇ ਹੋਏ ਹਨ ਉਥੇ ਹੀ ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਖੜ੍ਹੇ ਹਨ। ਇਸ ਅੰਦੋਲਨ ਵਿੱਚ ਕਿਸਾਨਾਂ ਨੂੰ ਅਜੇ ਤੱਕ ਕੁਝ ਹਾਸਿਲ ਤਾਂ ਨਹੀਂ ਹੋਇਆ ਪਰ ਗੁਆਇਆ ਬਹੁਤ ਕੁਝ ਹੈ। ਕਿਸਾਨ ਅੰਦੋਲਨ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਅਤੇ ਬਾਕੀ ਕਿਸਾਨ ਵੀਰ ਸ਼ਾਮਿਲ ਹਨ। ਪਰ ਫਿਰ ਵੀ ਕਿਸਾਨ ਆਗੂਆਂ ਦਾ ਹੋਂਸਲਾ ਨਹੀਂ ਟੁੱਟਿਆ ਅਤੇ ਕਿਸਾਨ ਅਜੇ ਵੀ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਬਾਰਡਰਾਂ ਉੱਤੇ ਡਟੇ ਹੋਏ ਹਨ।
ਚਾਰ ਦੌਰ ਦੀ ਅਸਫਲ ਮੀਟਿੰਗ :ਦੱਸਣਯੋਗ ਹੈ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਇਸ ਸਬੰਧੀ ਅੰਦੋਲਨ ਉਲੀਕਣ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਸਰਕਾਰ ਨਾਲ ਚਾਰ ਦੌਰ ਦੀ ਗੱਲਬਾਤ ਹੋਈ ਜੋ ਕਿ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਹੜਤਾਲ 'ਤੇ ਰਹਿਣਗੇ।
- ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਤਰੀਕ ਨੂੰ ਦਿੱਲੀ ਵਿੱਚ ਮਹਾਂ-ਪੰਚਾਇਤ ਦਾ ਆਯੋਜਨ, ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਰੇਲਾਂ ਅਤੇ ਗੱਡੀਆਂ ਰਾਹੀਂ ਕਰਨਗੇ ਦਿੱਲੀ ਵੱਲ ਕੂਚ
- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ, ਬਠਿੰਡਾ ਦੇ ICU 'ਚ ਦਾਖਲ
- ਪੂਰੇ ਪੰਜਾਬ ਵਿੱਚ ਅੱਜ ਕਿਸਾਨਾਂ ਵੱਲੋਂ 12 ਤੋਂ 4 ਵਜੇ ਤੱਕ ਰੇਲ ਰੋਕੋ ਅੰਦੋਲਨ, ਲੁਧਿਆਣਾ ਦੇ ਪਿੰਡ ਸਾਹਨੇਵਾਲ 'ਚ ਕਿਸਾਨਾਂ ਵੱਲੋਂ ਰੇਲ ਪੱਟੜੀਆਂ ਤੇ ਲਗਾਇਆ ਜਾਮ