ਚੰਡੀਗੜ੍ਹ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ SFJ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਇਹਨਾਂ ਨੂੰ ਦਿੱਤੀ ਗਈ ਸੀ।
ਪੰਨੂ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਹੈ ਧਮਕੀ: ਪੁਲਿਸ ਦਾ ਸਪੈਸ਼ਲ ਸੈੱਲ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਜਾਣਕਾਰੀ ਹੈ ਕਿ ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਦੱਸ ਦਈਏ ਕਿ ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ ਕਿ 26 ਜਨਵਰੀ ਨੂੰ ਉਹਨਾਂ ਉੱਤੇ ਜਾਨਲੇਵਾ ਹਮਲਾ ਕੀਤਾ ਜਾਵੇਗਾ। 26 ਜਨਵਰੀ ਤੋਂ ਠੀਕ ਪਹਿਲਾਂ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਮੁਲਜ਼ਮਾਂ ਨੂੰ ਪੋਸਟਰ ਤੇ ਹੋਰ ਸਮੱਗਰੀ ਬਰਾਮਦ: ਪੁਲਿਸ ਨੇ ਇਹਨਾਂ ਮੁਲਜ਼ਮਾਂ ਤੋਂ ਪੋਸਟਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਹੈ। ਦੱਸ ਦਈਏ ਕਿ ਸਖ਼ਤ ਸੁਰੱਖਿਆ ਹੇਠ ਇਹਨਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਕੁਝ ਦਿਨ ਪਹਿਲਾਂ ਸੀਐੱਮ ਮਾਨ ਨੂੰ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ: ਸਿੱਖ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਤਿੰਨ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ। ਉਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ।
ਸੀਐਮ ਮਾਨ ਦੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨਾਲ ਤੁਲਨਾ: ਪੰਨੂ ਨੇ ਸੀਐਮ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਗੋਬਿੰਦ ਰਾਮ ਵੀ ਦੱਸਿਆ ਹੈ। ਹਾਲਾਂਕਿ ਇਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਇੱਕ ਪ੍ਰੋਗਰਾਮ ਵਿੱਚ ਸਪੱਸ਼ਟ ਕਿਹਾ ਕਿ ਅਜਿਹੀਆਂ ਧਮਕੀਆਂ ਮੈਨੂੰ ਲੋਕ ਸੇਵਾ ਤੋਂ ਨਹੀਂ ਰੋਕ ਸਕਦੀਆਂ। ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦਾ ਰਾਖਾ ਹੈ।