ਪੰਜਾਬ

punjab

ETV Bharat / state

ਅੰਮ੍ਰਿਤਸਰ ਵਿਖੇ 3 ਨੌਜਵਾਨਾਂ ਦੀ ਭੇਦਭਰੇ ਹਲਾਤਾਂ 'ਚ ਮੌਤ, ਪਰਿਵਾਰਾਂ ਨੇ ਜਤਾਇਆ ਕਤਲ ਦਾ ਸ਼ੱਕ,ਪੁਲਿਸ ਕਰ ਰਹੀ ਜਾਂਚ

ਅੰਮ੍ਰਿਤਸਰ ਵਿਖੇ ਤਿੰਨ ਨੌਜਵਾਨਾਂ ਦੀ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ ਨੇ ਦਹਿਸ਼ਤ ਫੈਲਾਅ ਦਿੱਤੀ ਹੈ। ਮ੍ਰਿਤਕਾਂ ਦੇ ਪਰਿਵਾਰ ਨੇ ਇਸ ਨੂੰ ਕਤਲ ਦੱਸਿਆ ਹੈ।

YOUTHS DIED IN AMRITSAR
ਅੰਮ੍ਰਿਤਸਰ ਵਿਖੇ 3 ਨੌਜਵਾਨਾਂ ਦੀ ਭੇਦਭਰੇ ਹਲਾਤਾਂ 'ਚ ਮੌਤ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

By ETV Bharat Punjabi Team

Published : Oct 25, 2024, 3:23 PM IST

ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਉੱਤੇ ਦੇਰ ਰਾਤ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਦੀ ਭਿਆਨਕ ਟੱਕਰ ਹੋਈ, ਜਿਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ।

ਪਰਿਵਾਰਾਂ ਨੇ ਜਤਾਇਆ ਕਤਲ ਦਾ ਸ਼ੱਕ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

ਕਤਲੋਗਾਰਤ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼

ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਐਕਸੀਡੈਂਟ ਨਾਲ ਮੌਤ ਨਹੀਂ ਹੋਈ ਸਗੋਂ ਉਹਨਾਂ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰ ਮੈਂਬਰਾਂ ਦਾ ਕਹਿਣਾ ਹੈ ਕਿ ਮਾਰੇ ਗਏ ਨੌਜਵਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਵੀ ਮਿਲ ਰਹੀਆਂ ਸਨ, ਜਿਸ ਕਾਰਣ ਉਹਨਾਂ ਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਾਲੇ ਲੋਕਾਂ ਵੱਲੋਂ ਹੀ ਨੌਜਵਾਨਾਂ ਨੂੰ ਕਤਲ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਇਸ ਕਤਲੋਗਾਰਤ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਕਾਨੂੰਨੀ ਕਾਰਵਾਈ ਜਾਰੀ

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾਣ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਦੀ ਮੌਤ ਦਾ ਅਸਲ ਕਾਰਨ ਕੀ ਹੈ। ਉੱਥੇ ਹੀ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਜਾਂਚ ਮਗਰੋਂ ਜੇਕਰ ਕਿਸੇ ਦਾ ਕਸੂਰ ਪਾਇਆ ਗਿਆ ਤਾਂ ਉਸ ਨੂੰ ਬਣਦੀ ਸਜ਼ਾ ਜ਼ਰੂਰ ਦਿੱਤੀ ਜਾਵੇਗੀ।

ABOUT THE AUTHOR

...view details