ਪੰਜਾਬ

punjab

ETV Bharat / state

ਬਠਿੰਡਾ ਨੂੰ ਮਿਲੇ 30 ਨਵੇਂ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ - CM Mann at 30 Aam Aadmi Clinics

Aam Aadmi Clinics in Bathinda : CM ਭਗਵੰਤ ਮਾਨ ਨੇ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਸੰਬੋਧਨ ਕੀਤਾ ਹੈ ਅਤੇ ਕਿਹਾ ਹੈ ਕਿ ਜਿਵੇਂ ਟਾਇਲਾਂ ਤੱਕ ਪਾਣੀ ਪਹੁੰਚਿਆਂ ਉਸੇ ਤਰ੍ਹਾਂ ਹੀ ਅੱਜ ਸਿਹਤ ਕ੍ਰਾਂਤੀ ਦੇ ਚਲਦਿਆਂ ਇੰਨਾਂ ਲੋਕਾਂ ਤੱਕ ਦਵਾਈਆਂ ਪਹੁੰਚੀਆਂ ਹਨ। 55 ਫੀਸਦੀ ਔਰਤਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਫਾਇਦਾ ਹੈ।

30 Aam Aadmi Clinics were inaugurated by Punjab Chief Minister Bhagwant Mann at the village Chaoke in Bathinda
ਬਠਿੰਡਾ ਨੂੰ ਮਿਲੇ 30 ਨਵੇਂ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ (ਬਠਿੰਡਾ ਪੱਤਰਕਾਰ)

By ETV Bharat Punjabi Team

Published : Sep 23, 2024, 5:42 PM IST

ਬਠਿੰਡਾ : ਬਠਿੰਡਾ ਦੇ ਪਿੰਡ ਚਾਓਕੇ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਹੁਣ ਤੱਕ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਕਿਹਾ ਕਿ ਪੰਜਾਬ ਦੇ ਲੋਕ ਹੀ ਮੇਰਾ ਪਰਿਵਾਰ ਹਨ। ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ 44786 ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਅਜਿਹਾ ਪਹਿਲੀ ਵਾਰ ਹੋਇਆ ਹੈ। ਇਹ ਇੰਨੀ ਵੱਡੀ ਪੱਧਰ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੋਵੇ। ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਕਿਉਂਕਿ ਉਹਨਾਂ ਦੀ ਨੀਤ ਸਾਫ ਨਹੀਂ ਸੀ।

ਬਠਿੰਡਾ ਨੂੰ ਮਿਲੇ 30 ਨਵੇਂ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ (ਬਠਿੰਡਾ ਪੱਤਰਕਾਰ)

ਪਹਿਲ ਦੇ ਅਧਾਰ 'ਤੇ ਖਰੀਦਣਗੇ ਥਰਮਲ ਪਲਾਂਟ

ਉਹਨਾਂ ਕਿਹਾ ਕਿ ਪੰਜਾਬ ਦੇ 90% ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਆਮ ਆਦਮੀ ਪਾਰਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਦਿਨ ਵਿੱਚ ਬਿਜਲੀ ਦਿੱਤੀ ਜਾਵੇ ਤਾਂ ਜੋ ਉਹਨਾਂ ਨੂੰ ਬਹੁਤੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਆਪਣੇ ਤਿੰਨ ਥਰਮਲ ਪਲਾਂਟ ਹਨ। ਜੇਕਰ ਹੁਣ ਵੀ ਪੰਜਾਬ ਵਿੱਚ ਲੱਗੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚੋਂ ਕੋਈ ਵਿਕਾਊ ਹੋਵੇਗਾ ਤਾਂ ਉਹ ਪਹਿਲ ਦੇ ਅਧਾਰ 'ਤੇ ਖਰੀਦਣਗੇ ਅਤੇ ਇਹਨਾਂ ਥਰਮਲ ਪਲਾਂਟਾਂ ਨੂੰ ਚਲਾਉਣ ਲਈ ਕੋਲਾ ਬਹੁਤ ਹੈ।


ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਦੇ ਕਿਸਾਨ 21 ਪ੍ਰਤੀਸ਼ਤ ਨਹਿਰੀ ਪਾਣੀ ਦੀ ਵਰਤੋਂ ਕਰਦੇ ਸਨ, ਕਿਉਂਕਿ ਉਹਨਾਂ ਕੋਲ ਨਹਿਰਾਂ ਦਾ ਪਾਣੀ ਨਹੀਂ ਪਹੁੰਚਦਾ ਸੀ ਪਰ ਆਮ ਆਦਮੀ ਪਾਰਟੀ ਵੱਲੋਂ ਸੱਚਾਈ ਲਈ ਕਿਸਾਨਾਂ ਨੂੰ 84 ਪ੍ਰਤੀਸ਼ਤ ਪਾਣੀ ਉਪਲਬਧ ਕਰਾਇਆ ਗਿਆ ਹੈ ਟੇਲਾਂ ਰਾਹੀਂ ਕਿਸਾਨਾਂ ਤੱਕ ਪਾਣੀ ਪਹੁੰਚਦਾ ਕੀਤਾ ਗਿਆ ਹੈ ਪੰਜਾਬ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਖੜੀ ਹੈ ਜ਼ਮੀਨਾਂ ਦੀ ਖਰੀਦੋ ਫਰੋਖਤ ਸਮੇਂ ਐਨਓਸੀ ਦੀ ਆ ਰਹੀ ਸਮੱਸਿਆ ਨੂੰ ਵੇਖਦੇ ਹੋਏ ਉਹਨਾਂ ਦੀ ਸਰਕਾਰ ਵੱਲੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਜੇਕਰ ਹਲੇ ਵੀ ਕੋਈ ਵਿਅਕਤੀ ਐਨਓਸੀ ਨੂੰ ਲੈ ਕੇ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਵੀਡੀਓ ਬਣਾ ਕੇ ਸਰਕਾਰ ਨੂੰ ਭੇਜਣ ਉਸ ਨੂੰ ਕਿਸੇ ਵੀ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚਲੇ ਆਮ ਆਦਮੀ ਕਲੀਨਿਕ ਤੋਂ ਕਰੋੜਾਂ ਲੋਕਾਂ ਨੇ ਇਲਾਜ ਕਰਵਾਇਆ ਹੈ, ਜਿਸ ਤੋਂ ਸਾਫ ਜਾਹਰ ਹੈ ਕਿ ਉਹਨਾਂ ਦੀ ਇਸ ਮੁਹਿਮ ਦਾ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ ਜੋ ਬਾਰ-ਬਾਰ ਉਹ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੇਵਾਵਾਂ ਲੈਣ ਲਈ ਆ ਰਹੇ ਉਹਨਾਂ ਕਿਹਾ ਕਿ ਆਮ ਆਦਮੀ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਦੀਆਂ ਚੰਗੀਆਂ ਸੇਵਾਵਾਂ ਦਿੱਤੀਆਂ ਜਾਣ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਇਨ੍ਹਾਂ ਵਿੱਚੋਂ 310 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਅਤੇ 530 ਦੇ ਕਰੀਬ ਦਿਹਾਤੀ ਖੇਤਰਾਂ ਵਿੱਚ ਸਥਿਤ ਹਨ ਜਿਨ੍ਹਾਂ ਨੂੰ ਪੰਜਾਬ ਵਿੱਚ ਖੋਲ੍ਹੇ ਨੂੰ ਦੋ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਇੱਥੋਂ ਲੋਕਾਂ ਨੂੰ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ।

ਪ੍ਰੈਸ ਨੋਟ

ABOUT THE AUTHOR

...view details