ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਕਰਾਈਮ ਦੀਆਂ ਵਾਰਦਾਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਲੋਕਾਂ ਦੇ ਮਨਾਂ ਵਿੱਚ ਪੁਲਿਸ ਪ੍ਰਤੀ ਡਰ ਖਤਮ ਹੁੰਦਾ ਦਿਖਾਈ ਦੇ ਰਿਹਾ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੀ ਹਿੰਦੋਸਤਾਨ ਬਸਤੀ ਦਾ ਹੈ। ਜਿੱਥੇ ਕਿ ਦੇਰ ਰਾਤ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਹੰਗਾਮਾ ਵੀ ਕੀਤਾ। ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਘਟਨਾ ਦਾ ਜਾਇਜ਼ਾ ਲਿਆ।
ਦੋਸਤਾਂ ਨੇ ਕੀਤਾ 30 ਸਾਲ ਦੇ ਦੋਸਤ ਦਾ ਕਤਲ, ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ
ਅੰਮ੍ਰਿਤਸਰ ਦੇ ਢਪਈ ਰੋਡ 'ਤੇ 30 ਸਾਲਾ ਗੌਰਵ ਕੁਮਾਰ ਦਾ ਕੁੱਝ ਦੋਸਤਾਂ ਵੱਲੋਂ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ।
Published : 10 hours ago
ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦੇ ਬਿਆਨ ਵੀ ਕਲਮਬੰਦ ਕੀਤੇ ਗਏ। ਪੀੜਤ ਪਰਿਵਾਰ ਨੇ ਮੀਡੀਆ ਨੂੰ ਦੱਸਿਆ ਕਿ ਉਹ ਪ੍ਰੇਮ ਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਲੜਕੇ ਗੌਰਵ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੁਤਾਬਿਕ ਮ੍ਰਿਤਕ ਆਪਣੇ ਦੋਸਤ ਦੇ ਨਾਲ ਕੰਮ ਤੋਂ ਘਰ ਨੂੰ ਆ ਰਿਹਾ ਸੀ ਅਤੇ ਲੋਹਗੜ ਦੀ ਹਿੰਦੋਸਤਾਨ ਬਸਤੀ ਕੋਲ ਆਪਣੇ ਦੋਸਤ ਦੇ ਨਾਲ ਖੜ੍ਹਾ ਹੋਇਆ ਅਤੇ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸਬਾਜੀ ਹੋ ਗਈ। ਪੀੜਤ ਪਰਿਵਾਰ ਮੁਤਾਬਿਕ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਬੇਟਾ ਘਰੋਂ ਦੁੱਧ ਲੈਣ ਦੇ ਲਈ ਜਾ ਰਿਹਾ ਸੀ ਤਾਂ ਉਨ੍ਹਾਂ ਨੌਜਵਾਨਾਂ ਨੇ ਮੁੰਡੇ ਦਾ ਪਿੱਛਾ ਕਰਕੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਰ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਵੀ ਕਾਬੂ ਕਰ ਲਿਆ ਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਇਸ ਵਾਰਦਾਤ ਤੋਂ ਪਹਿਲਾਂ ਵੀ ਅੰਮ੍ਰਿਤਸਰ ਝੁਜਾਰ ਐਵਨਿਊ ਵਿੱਚ ਇੱਕ ਘਰ ਦੇ ਬਾਹਰ ਦੋ ਅਣਪਛਾਤੇ ਨੌਜਵਾਨ ਗੋਲੀਆਂ ਚਲਾ ਕੇ ਫਰਾਰ ਹੋਏ ਸਨ। ਜਿਸ ਤੋਂ ਬਾਅਦ ਦੂਸਰੀ ਵਾਰਦਾਤ ਕਤਲ ਦੀ ਸਾਹਮਣੇ ਆਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅੰਮ੍ਰਿਤਸਰ ਪੁਲਿਸ ਇਸ ਮਾਮਲੇ 'ਚ ਕੀ ਕਾਰਵਾਈ ਕਰਦੀ ਹੈ ਅਤੇ ਕਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੀ ਹੈ।