ਫਰੀਦਕੋਟ :ਫਰੀਦਕੋਟ ਵਿੱਚ ਦਿਨ ਚੜ੍ਹਦੇ ਹੀ ਵੱਡਾ ਸੜਕ ਹਾਦਸਾ ਵਾਪਰਿਆ ਜਿਸ ਵਿਚ 2 ਔਰਤਾ ਸਮੇਤ 5 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਕਿ 8 ਲੋਕ ਗੰਭੀਰ ਰੂਪ 'ਚ ਜਖਮੀਂ ਹੋ ਗਏ ਜਿੰਨਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਦੋ ਵਜੇ ਟਾਟਾ ਐਸ ਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਇਹ ਹਾਦਸਾ ਵਾਪਰਿਆ।
ਧਾਰਮਿਕ ਸਥਾਨ ਤੋਂ ਪਰਤ ਰਹੇ ਸਨ ਪੀੜਤ :ਮਿਲੀ ਜਾਣਕਾਰੀ ਮੁਤਾਬਿਕ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਮਰਾੜ੍ਹ ਕਲਾਂ ਦੇ ਕੁਝ ਪਰਿਵਾਰ ਟਾਟਾ ਏਸ (ਚੋਟਾ ਹਾਥੀ) ਤੇ ਸਵਾਰ ਹੋ ਕੇ ਮੋਗਾ ਜਿਲ੍ਹੇ ਦੇ ਕਿਸੇ ਪਿੰਡ ਵਿਚ ਧਾਰਮਿਕ ਸਥਾਨ ਤੇ ਮੱਥਾ ਟੇਕ ਕੇ ਆਪਣੇ ਪਿੰਡ ਨੂੰ ਵਾਪਸ ਪਰਤ ਰਹੇ ਸਨ। ਜਦ ਉਹਨਾਂ ਦਾ ਵਹੀਕਲ ਪਿੰਡ ਪੰਜਗਰਾਂਈ ਖੁਰਦ ਪਾਸ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਤੇਜ ਰਫਤਾਰ ਟਰੱਕ ਟਰਾਲੇ ਨਾਲ ਉਸ ਦੀ ਟੱਕਰ ਹੋ ਗਈ। ਇਸ ਹਾਡੇਸ ਚ 5 ਮੌਤਾਂ ਨਾਲ ਜ਼ਖਮੀ ਹੋਏ ਲੋਕਾਂ 'ਚ ਕੁਝ ਬੱਚੇ ਵੀ ਦੱਸੇ ਜਾ ਰਹੇ ਹਨ।