ਚੰਡੀਗੜ੍ਹ :ਪੰਜਾਬ 'ਚ ਵੱਧ ਰਹੇ ਗੈਂਗਸਟਰਵਾਦ ਉੱਤੇ ਠੱਲ ਪਾਉਂਦੇ ਹੋਏ ਤਰਨਤਾਰਨ ਸੀਆਈਏ ਸਟਾਫ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਬੱਲ ਦੇ 5 ਸਾਥੀਆਂ ਨੂੰ 4 ਨਜਾਇਜ਼ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਉਕਤ ਹਥਿਆਰਾਂ ਵਿਚੋਂ ਇਕ ਹਥਿਆਰ 9 ਐਮਐਮ ਦਾ ਪਿਸਤੌਲ ਮੇਡ ਇਨ ਅਮਰੀਕਾ ਹੈ। ਓਧਰ ਮਾਮਲੇ ਵਿਚ ਪੁਲਿਸ ਨੇ ਮੁਲਾਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ।
ਟਾਰਗੇਟ ਕਿਲਿੰਗ 'ਚ ਸ਼ਾਮਿਲ ਮੁਲਜ਼ਮ
ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਾਰੇ ਮੁਲਜ਼ਮ ਟਾਰਗੇਟ ਕਿਲਿੰਗ ਕਰਨ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੀ ਟੀਮ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਥੇ ਦੱਸਣਯੋਗ ਹੈ ਕਿ ਤਰਨ ਤਾਰਨ ਇਲਾਕੇ 'ਚ ਗਿਰੋਹ ਵੱਲੋਂ ਕੀਤੀ ਗਈ ਟਾਰਗੇਟ ਕਿਲਿੰਗ 'ਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਕੋਲ ਮੌਜੂਦ ਸੂਚਨਾ ਦੇ ਆਧਾਰ 'ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਪਤਾ ਲੱਗ ਸਕੇ ਕਿ ਜੱਗੂ ਦੇ ਹੋਰ ਕਿੰਨੇ ਸਾਥੀ ਉਕਤ ਇਲਾਕੇ ਵਿੱਚ ਸਰਗਰਮ ਹਨ।