ਮਾਨਸਾ:ਅੱਜ (5 ਸਤੰਬਰ) ਦਾ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਕਾਫੀ ਖਾਸ ਮਹੱਤਤਾ ਰੱਖਦਾ ਹੈ, ਕਿਉਂਕਿ ਅੱਜ ਪੂਰੇ ਦੇਸ਼ ਵਿੱਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ, ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਅਧਿਆਪਕ ਦਿਵਸ ਮੌਕੇ ਮਾਨਸਾ ਜ਼ਿਲ੍ਹੇ ਦੇ ਛੇ ਮਿਹਨਤੀ ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕਰਨਗੇ।
6 ਅਧਿਆਪਕਾਂ ਨੂੰ ਸਟੇਟ ਐਵਾਰਡ ਲਈ ਚੁਣਿਆ:ਇਨ੍ਹਾਂ ਅਧਿਆਪਕਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ (ਕੁੜੀਆਂ) ਗੁਰਮੀਤ ਸਿੰਘ ਸਿੱਧੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ (ਕੁੜੀਆਂ) ਦੇ ਪੰਜਾਬੀ ਅਧਿਆਪਕ ਵਿਨੋਦ ਕੁਮਾਰ ਮਿੱਤਲ, ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ ਦੇ ਮੁੱਖ ਅਧਿਆਪਕ ਕਸ਼ਮੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਬੱਛੋਆਣਾ ਦੇ ਈਟੀਟੀ ਅਧਿਆਪਕ ਰਣਜੀਤ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਦੇ ਈਟੀਟੀ ਅਧਿਆਪਕ ਮਹਿੰਦਰਪਾਲ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ।