ਨਹਿਰ 'ਚ ਡੁੱਬਣ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ (ETV Bharat (ਮੋਗਾ , ਪੱਤਰਕਾਰ)) ਮੋਗਾ: ਮੋਗਾ ਦੇ ਪਿੰਡ ਸਮਾਲਸਰ ਨੇੜਿਓਂ ਲੰਘਦੀ ਨਹਿਰ 'ਚ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਦੀ ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰ ਭਾਲ ਕਰ ਰਹੇ ਹਨ ਪਰ ਅਜੇ ਤੱਕ ਕੋਈ ਮੱਦਦ ਨਹੀਂ ਮਿਲੀ। ਆਪਣੀ ਨਾਨੀ ਦੇ ਘਰ ਆਏ 22 ਸਾਲਾ ਨੌਜਵਾਨ ਦੀ ਨਹਿਰ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ ਹੈ ਪਰ ਲਾਸ਼ ਅਜੇ ਤੱਕ ਨਹੀਂ ਮਿਲੀ।
ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨਾਂ ਵਿਚੋਂ ਇੱਕ ਡੁੱਬ ਗਿਆ: ਦੱਸ ਦੇਈਏ ਕਿ ਮੋਗਾ ਦੇ ਬਾਘਾ ਪੁਰਾਣਾ ਦੇ ਨੇੜਲੇ ਪਿੰਡ ਸਮਾਲਸਰ ਵਿੱਚ ਉਸ ਸਮੇਂ ਭਾਜੜਾ ਪੈ ਗਈਆਂ ਜਦੋਂ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨਾਂ ਵਿਚੋਂ ਇੱਕ ਡੁੱਬ ਗਿਆ। ਇਹ ਨੌਜਵਾਨ ਪਿੰਡ ਢਿਲਵਾਂ ਕਲਾਂ ਦਾ ਰਹਿਣ ਵਾਲਾ ਹੈ ਅਤੇ ਸਮਾਲਸਰ ਆਪਣੇ ਨਾਨਕੇ ਘਰ ਮਿਲਣ ਆਇਆ ਸੀ। ਪਿੰਡ ਵਾਲਿਆ ਵੱਲੋਂ ਇੱਕ ਨੌਜਵਾਨ ਨੂੰ ਤਾਂ ਬਚਾ ਲਿਆ ਗਿਆ ਅਤੇ ਇੱਕ ਲਾਪਤਾ ਹੋ ਗਿਆ।
ਪਿੰਡ ਵਾਸੀਆਂ ਨੇ ਪ੍ਰਸ਼ਾਸ਼ਨ ਨੂੰ ਲਾਈ ਗੁਹਾਰ: ਪਿੰਡ ਵਾਸੀ ਲਾਪਤਾ ਨੌਜਵਾਨ ਦੀ ਭਾਲ ਕਰ ਰਹੇ ਹਨ ਪਰ ਅਜੇ ਤੱਕ ਕੁਝ ਵੀ ਹੱਥ ਨਹੀਂ ਲੱਗਿਆ। ਪਿੰਡ ਵਾਸੀਆਂ ਨੇ ਪ੍ਰਸ਼ਾਸ਼ਨ ਨੂੰ ਗੁਹਾਰ ਲਾਈ ਹੈ ਪਰ ਅਜੇ ਤੱਕ ਕੋਈ ਵੀ ਪ੍ਰਸ਼ਾਸ਼ਨ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ ਅਤੇ ਨਾ ਹੀ ਕੋਈ ਗੋਤਾਖੋਰ ਮੌਕੇ 'ਤੇ ਪਹੁੰਚਿਆ।
ਲਾਪਤਾ ਨੌਜਵਾਨ ਨੂੰ ਤੈਰਨਾ ਵੀ ਨਹੀਂ ਸੀ ਆਉਂਦਾ : ਇਸ ਸਬੰਧੀ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਖਚੈਨ ਸਿੰਘ ਨੇ ਦੱਸਿਆ ਕਿ ਲਾਪਤਾ ਨੌਜਵਾਨ ਮੇਵਾ ਸਿੰਘ (22) ਉਸਦਾ ਭਤੀਜਾ ਹੈ। ਉਹ ਪਿੰਡ ਢਿਲਵਾਂ ਕਲਾਂ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੀ ਨਾਨੀ ਦੇ ਘਰ ਆਇਆ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਮ੍ਰਿਤਕ ਨੌਜਵਾਨ ਨਹਿਰ ਦੇ ਪੁਲ 'ਤੇ ਪਹੁੰਚਿਆ ਤਾਂ ਕੁਝ ਲੜਕੇ ਨਹਿਰ ਵਿੱਚ ਨਹਾ ਰਹੇ ਸਨ ਤਾਂ ਮ੍ਰਿਤਕ ਮੇਵਾ ਸਿੰਘ ਵੀ ਉਨ੍ਹਾਂ ਨਾਲ ਨਹਾਉਣ ਲੱਗ ਪਿਆ। ਉਸਨੂੰ ਤੈਰਨਾ ਵੀ ਨਹੀਂ ਆਉਂਦਾ ਸੀ ਤਾਂ ਇਸ ਕਰਕੇ ਉਹ ਨਹਾਉਂਦੇ ਸਮੇਂ ਡੁੱਬ ਗਿਆ।
ਪ੍ਰਸਾਸ਼ਨ ਨੂੰ ਮੱਦਦ ਲਈ ਲਾਈ ਗੁਹਾਰ :ਪਿੰਡ ਵਾਸੀਆ ਵੱਲੋਂ ਮੌਕੇ 'ਤੇ ਪਹੁੰਚ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਖਚੈਨ ਸਿੰਘ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਸਾਨੂੰ ਕੋਈ ਮੱਦਦ ਨਹੀਂ ਮਿਲ ਰਹੀ ਹੈ। ਇਸ ਲਈ ਉਨ੍ਹਾਂ ਨੇ ਪ੍ਰਸਾਸ਼ਨ ਨੂੰ ਮੱਦਦ ਦੀ ਗੁਹਾਰ ਲਾਈ ਹੈ ਪਰ ਅਜੇ ਤੱਕ ਕੋਈ ਵੀ ਨਹੀਂ ਪਹੁੰਚਿਆ।