ਪੰਜਾਬ

punjab

ETV Bharat / state

ਮਾਨਸਾ ਦੇ ਇੱਕ ਹੋਰ ਘਰ 'ਚ ਨਸ਼ੇ ਨੇ ਵਿਛਾਏ ਸੱਥਰ; 24 ਸਾਲ ਦੇ ਨੌਜਵਾਨ ਦੀ ਓਵਰਡੋਜ਼ ਨਾਲ ਮੌਤ, ਮ੍ਰਿਤਕ ਪਿੱਛੇ ਛੱਡ ਗਿਆ ਡੇਢ ਸਾਲ ਦਾ ਮਾਸੂਮ - youth died of drug overdose - YOUTH DIED OF DRUG OVERDOSE

ਪੰਜਾਬ ਦੇ ਇੱਕ ਹੋਰ ਘਰ ਵਿੱਚ ਨਸ਼ੇ ਦੀ ਓਵਰਡੋਜ਼ ਨੇ ਸੱਥਰ ਵਿਛਾ ਦਿੱਤੇ ਹਨ। ਮਾਨਸਾ ਦੇ ਪਿੰਡ ਬੁਰਜ ਰਾਠੀ ਵਿਖੇ ਇੱਕ 24 ਸਾਲ ਦੇ ਨੌਜਵਾਨ ਦੀ ਡਰੱਗ ਓਵਰਡੋਜ਼ ਨਾਲ ਮੌਤ ਹੋ ਗਈ।

DRUG OVERDOSE
ਮਾਨਸਾ ਦੇ ਇੱਕ ਹੋਰ ਘਰ 'ਚ ਨਸ਼ੇ ਨੇ ਵਿਛਾਏ ਸੱਥਰ (etv bharat (ਰਿਪੋਟਰ - ਪੱਤਰਕਾਰ, ਮਾਨਸਾ))

By ETV Bharat Punjabi Team

Published : Jul 20, 2024, 1:53 PM IST

24 ਸਾਲ ਦੇ ਨੌਜਵਾਨ ਦੀ ਓਵਰਡੋਜ਼ ਨਾਲ ਮੌਤ (etv bharat (ਰਿਪੋਟਰ - ਪੱਤਰਕਾਰ, ਮਾਨਸਾ))

ਮਾਨਸਾ:ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ 24 ਸਾਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨਸ਼ੇ ਨੂੰ ਰੋਕਣ ਦੇ ਵਿੱਚ ਨਾਕਾਮ ਹੈ। ਜਿਸ ਦੀ ਵਜ੍ਹਾ ਕਾਰਨ ਨੌਜਵਾਨ ਹਰ ਦਿਨ ਆਪਣੀ ਜਾਨ ਗਵਾ ਰਹੇ ਹਨ। ਉਹਨਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਸ਼ੇ ਨੂੰ ਰੋਕਣ ਦੇ ਲਈ ਠੋਸ ਕਦਮ ਉਠਾਏ ਜਾਣ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਡੇਢ ਸਾਲ ਦਾ ਬੇਟਾ ਅਤੇ ਵਿਧਵਾ ਪਤਨੀ ਨੂੰ ਛੱਡ ਗਿਆ ਹੈ।

ਸ਼ਰੇਆਮ ਵਿਕ ਰਿਹਾ ਨਸ਼ਾ: ਹੋਰ ਜਾਣਕਾਰੀ ਮੁਤਾਬਿਕ 24 ਸਾਲ ਦਾ ਨੌਜਵਾਨ ਸੁੱਖਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ ਲੈਣ ਕਾਰਨ ਨਜ਼ਦੀਕੀ ਪਿੰਡ ਉਭਾ ਵਿਖੇ ਮ੍ਰਿਤਕ ਪਾਇਆ ਗਿਆ। ਜਿੱਥੇ ਪਰਿਵਾਰ ਨੇ ਇਲਜ਼ਾਮ ਲਾਇਆ ਕਿ ਸੁਖਪ੍ਰੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ ਕਿਉਂਕਿ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਸਰਕਾਰ ਅਤੇ ਪ੍ਰਸ਼ਾਸਨ ਕੋਈ ਵੀ ਧਿਆਨ ਨਹੀਂ ਦੇ ਰਿਹਾ। ਉਹਨਾਂ ਕਿਹਾ ਕਿ ਨੌਜਵਾਨ ਲਗਾਤਾਰ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।

ਕਾਰਵਾਈ ਦੀ ਮੰਗ: ਮ੍ਰਿਤਕ ਨੌਜਵਾਨ ਦੇ ਭਰਾ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਰਾ ਦੀ ਲਾਸ਼ ਜ਼ਿਲ੍ਹੇ ਦੇ ਪਿੰਡ ਉੱਭਾ ਵਿਖੇ ਪਈ ਸੀ ਜਿੱਥੋਂ ਪਰਿਵਾਰ ਚੁੱਕ ਕੇ ਲਿਆਇਆ ਹੈ। ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਸ਼ਰੇਆਮ ਪਿੰਡਾਂ ਦੇ ਵਿੱਚ ਨਸ਼ਾ ਵਿਕ ਰਿਹਾ ਹੈ। ਉਹਨਾਂ ਕਿਹਾ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਡੇਢ ਸਾਲ ਦੇ ਬੇਟੇ ਨੂੰ ਛੱਡ ਗਿਆ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਤੁਰੰਤ ਨਸ਼ੇ ਨੂੰ ਠੱਲ ਪਾਈ ਜਾਵੇ ਤਾਂ ਕਿ ਨੌਜਵਾਨਾਂ ਨੂੰ ਬਚਾਇਆ ਜਾਵੇ। ਉਹਨਾਂ ਕਿਹਾ ਕਿ ਨਸ਼ੇ ਦੇ ਨਾਮ ਉੱਤੇ ਸਿਰਫ ਸਿਆਸਤ ਹੋ ਰਹੀ ਹੈ, ਜਦੋਂ ਕਿ ਨਸ਼ੇ ਨੂੰ ਰੋਕਣ ਦੇ ਲਈ ਸਰਕਾਰਾਂ ਵੱਲੋਂ ਕੋਈ ਵੀ ਕਦਮ ਉਠਾਏ ਨਹੀਂ ਜਾ ਰਹੇ।

ABOUT THE AUTHOR

...view details