ਪੰਜਾਬ

punjab

ETV Bharat / state

ਪਰਿਵਾਰ 'ਤੇ ਡਿੱਗਿਆ ਦੁਖਾਂ ਦਾ ਪਹਾੜ, ਚਾਰ ਦਿਨ ਪਹਿਲਾਂ ਕੈਨੇਡਾ ਗਏ ਪੁੱਤਰ ਦੀ ਪੰਜਵੇਂ ਦਿਨ ਹੋਈ ਮੌਤ, ਸਦਮੇਂ 'ਚ ਪਰਿਵਾਰ - kapurthala boy died in canada - KAPURTHALA BOY DIED IN CANADA

ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਬ੍ਰੇਨ ਅਟੈਕ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਵਰਿੰਦਰ ਸਿੰਘ ਵਜੋਂ ਹੋਈ ਹੈ।

A 33-year-old man died of a brain attack in Canada, who was a resident of Mander Bet village in Kapurthala.
ਚਾਰ ਦਿਨ ਪਹਿਲਾਂ ਕੈਨੇਡਾ ਗਏ ਪੁੱਤਰ ਦੀ ਆਈ ਮੌਤ ਦੀ ਖਬਰ (KAPURTHALA REPORTER)

By ETV Bharat Punjabi Team

Published : Jul 22, 2024, 5:18 PM IST

ਚਾਰ ਦਿਨ ਪਹਿਲਾਂ ਕੈਨੇਡਾ ਗਏ ਪੁੱਤਰ ਦੀ ਆਈ ਮੌਤ ਦੀ ਖਬਰ (KAPURTHALA REPORTER)

ਕਪੂਰਥਲਾ:ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਅਜਿਹਾ ਹੀ ਇਕ ਹੋਰ ਮਾਮਲਾ ਕਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 33 ਸਾਲਾਂ ਨੌਜਵਾਨ ਦੀ ਬ੍ਰੇਨ ਅਟੈਕ ਕਾਰਨ ਮੌਤ ਹੋ ਗਈ ਜਿਹੜਾ ਕਪੂਰਥਲਾ ਦੇ ਪਿੰਡ ਮੰਡੇਰ ਬੇਟ ਦਾ ਵਸਨੀਕ ਸੀ ਤੇ ਅਜੇ ਕੁੱਝ ਦਿਨ ਪਹਿਲਾਂ ਯਾਨਿ ਕਿ 13 ਜੁਲਾਈ ਨੂੰ ਹੀ ਕਨੇਡਾ ਚੰਗੇ ਭਵਿੱਖ ਦੀ ਤਲਾਸ਼ ਵਿੱਚ ਗਿਆ ਸੀ ਪਰ ਪਰਿਵਾਰ ਨੁੰ ਨਹੀਂ ਪਤਾ ਸੀ ਕਿ ਉਹਨਾਂ ਲਈ ਵਿਦੇਸ਼ੀ ਧਰਤੀ ਮਨਹੂਸ ਹੋਵੇਗੀ ਕਿ ਘਰ ਦੀਆਂ ਖੂਸ਼ੀਆਂ ਹੀ ਖੋਹ ਲਵੇਗੀ, ਨੌਜਵਾਨ ਦੀ ਮੌਤ ਦੀ ਖਬਰ ਜਿਵੇਂ ਹੀ ਪਿੰਡ ਵਿੱਚ ਪਹੁੰਚੀ ਤਾਂ ਇਲਾਕੇ ਭਰ ਵਿੱਚ ਸੌਗ ਦੀ ਲਹਿਰ ਫੈਲ ਗਈ।

ਜਾਣਕਾਰੀ ਅਨੁਸਾਰ 33 ਸਾਲਾ ਵਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮੰਡੇਰ ਬੇਟ ਪਿਛਲੇ ਹਫ਼ਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਜਿੱਥੇ ਹਾਲ ਹੀ ਵਿੱਚ ਉਸਦੀ ਤਬੀਅਤ ਅਚਾਨਕ ਵਿਗੜ ਗਈ ਤੇ ਉਸਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਇਹ ਜਾਣਕਾਰੀ ਉਨ੍ਹਾਂ ਦੇ ਲੜਕੇ ਦੇ ਰੂਮਮੇਟ ਜਸਵੰਤ ਸਿੰਘ ਵਾਸੀ ਜਲੰਧਰ ਜ਼ਿਲ੍ਹੇ ਦੇ ਨਕੋਦਰ ਤੋਂ ਮਿਲੀ। ਉਨ੍ਹਾਂ ਦੱਸਿਆ ਕਿ ਵਰਿੰਦਰ ਸਿੰਘ ਦੀ ਬਰੇਨ ਸਟ੍ਰੋਕ ਕਾਰਨ ਮੌਤ ਹੋ ਗਈ ਹੈ।

ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਅਪੀਲ:ਲੜਕੇ ਦੇ ਪਰਿਵਾਰ ਨੇ ਭਰੇ ਮਨ ਨਾਲ ਦੱਸਿਆ ਕਿ ਅਜੇ ਤਾਂ ਪਰਿਵਾਰ ਵਰਿੰਦਰ ਸਿੰਘ ਦੇ ਵਿਦੇਸ਼ ਜਾਣ ਦੀਆਂ ਖੁਸ਼ੀਆਂ ਮਨਾ ਰਿਹਾ ਸੀ ਤਾਂ ਉੱਪਰੋਂ ਇਹ ਮਨਹੂਸ ਖ਼ਬਰ ਪਹੁੰਚ ਗਈ। ਪਰਿਵਾਰ ਨੇ ਮ੍ਰਿਤਕ ਵਰਿੰਦਰ ਸਿੰਘ ਦੀ ਦੇਹਿ ਭਾਰਤ ਲਿਆਉਣ ਵਾਸਤੇ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਨੂੰ ਮੱਦਦ ਦੀ ਗੁਹਾਰ ਲਗਾਈ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਵਰਿੰਦਰ ਸਿੰਘ ਦਾ ਮਿਰਤਿਕ ਸਰੀਰ ਕਦੋਂ ਪੰਜਾਬ ਆਉਂਦਾ ਹੈ ਤੇ ਮਾਪੇ ਆਪਣੇ ਬੱਚੇ ਦੀਆਂ ਰਸਮ ਕਿਰਿਆਂਵਾ ਆਪਣੇ ਹੱਥੀਂ ਕਰ ਸਕਣ।

ABOUT THE AUTHOR

...view details