ਅੰਮ੍ਰਿਤਸਰ: ਵੱਖ ਵੱਖ ਸਿੱਖ ਸਮਾਗਮਾਂ ਦੇ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਿੱਖ ਜੱਥੇ ਅਕਸਰ ਗੁਰੂ ਸਾਹਿਬ ਦੇ ਦਰਸ਼ਨ ਦੀਦਾਰਾਂ ਅਤੇ ਧਾਰਮਿਕ ਸਮਾਗਮਾਂ ਦੇ ਵਿੱਚ ਸ਼ਮੂਲੀਅਤ ਕਰਨ ਦੇ ਲਈ ਪਾਕਿਸਤਾਨ ਜਾਂਦੇ ਰਹਿੰਦੇ ਹਨ। ਇਸ ਹੀ ਤਹਿਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਅੱਜ 317 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਲਈ ਰਵਾਨਾ ਹੋਇਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜੱਥਾ ਰਵਾਨਾ ਕੀਤਾ ਗਿਆ। ਇਹ ਜੱਥਾ ਅਟਾਰੀ ਬਾਘਾ ਸਰੱਹਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਇਆ।
30 ਜੂਨ ਨੂੰ ਹੋਵੇਗੀ ਵਾਪਸੀ: ਅੱਜ ਪਾਕਿਸਤਾਨ ਪੁੱਜਣ ਤੋਂ ਬਾਅਦ ਇਹ ਜੱਥਾ ਕਰੀਬ 9 ਦਿਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਭਾਰਤ ਆਵੇਗਾ। ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਦੇ ਵਿੱਚ ਅਤੇ ਅੰਤਰਿਮ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਦੇਖ ਰੇਖ ਦੇ ਵਿੱਚ ਇਹ ਸਿੱਖ ਸ਼ਰਧਾਲੂਆਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਦੇ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਧੀਆ ਇੰਤਜ਼ਾਮ ਕੀਤਾ ਗਿਆ ਹੈ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਦੇ ਮਨਾਂ ਵਿੱਚ ਕਾਫੀ ਉਤਸ਼ਾਹ ਹੈ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 317 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - 317 pilgrims got visas