ਅੰਮ੍ਰਿਤਸਰ:ਜਿੱਥੇ ਇੱਕ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਬੜੇ ਹੀ ਸਤਿਕਾਰ ਤੇ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਵੀ ਭਾਰਤ ਤੋਂ ਗਿਆ ਹੈ। ਉੱਥੇ ਦੂਜੇ ਪਾਸੇ ਨਰੋਲ ਸੇਵਾ ਸੰਸਥਾ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ ਪਾਲਕੀ ਸਾਹਿਬ ਦੀ ਸੇਵਾ ਪਾਕਿਸਤਾਨ ਭੇਜਣ ਦੇ ਵਿੱਚ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਸਾਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਏ।
ਉਥੇ ਹੀ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵਾਘਾ ਸੀਮਾ ਤੱਕ ਲੈ ਕੇ ਜਾਣ ਵਾਲੇ ਸੇਵਾ ਸੋਸਾਇਟੀ ਵੱਲੋਂ ਵੀ ਸੁੰਦਰ ਸੇਵਾ ਨਿਭਾਈ ਗਈ ਅਤੇ ਪੂਰੀ ਵਿਧੀ ਵਿਧਾਨ ਨਾਲ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਪਾਕਿਸਤਾਨ ਲਈ ਰਵਾਨਾ ਕੀਤੇ ਗਏ।
ਗੁਰੂ ਸਾਹਿਬ ਦਾ ਕੀਤਾ ਧੰਨਵਾਦ
ਉਥੇ ਹੀ ਸੇਵਾਦਾਰਾਂ ਨੇ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਅਪਾਰ ਕਿਰਪਾ ਸਦਕਾ ਇਹ ਕਾਰਜ ਨੇਪਰੇ ਚੜ੍ਹ ਸਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਵਿਚ ਉਨ੍ਹਾਂ ਦੀ ਧਰਮਪਤਨੀ ਨੇ ਉਚੇਚਾ ਯੋਗਦਾਨ ਦਿੱਤਾ ਹੈ ਅਤੇ ਸਾਰੇ ਪਰਿਵਾਰ ਨੇ ਪੂਰੀ ਸ਼ਰਧਾ ਨਾਲ ਇਸ ਕਾਰਜ ਵਿਚ ਹਿੱਸਾ ਪਾਇਆ ਹੈ। ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਪਾਲਕੀ ਸਾਹਿਬ ਦੇ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਗੁਰੂ ਧਾਮਾ ਲਈ ਭੇਜੇ ਗਏ ਹਨ।