ਪਟਿਆਲਾ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਗੜ੍ਹ ਪਟਿਆਲਾ ਵਿੱਚ ਕਾਂਗਰਸ ਲਈ ਲੋਕ ਸਭਾ ਚੋਣਾਂ ਦਾ ਰਾਹ ਆਸਾਨ ਨਹੀਂ ਹੈ। ਪਾਰਟੀ ਹਾਈਕਮਾਂਡ ਨੂੰ ਉਮੀਦ ਸੀ ਕਿ ‘ਆਪ’ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਦੇ ਆਉਣ ਨਾਲ ਪਾਰਟੀ ਦਾ ਆਧਾਰ ਮਜ਼ਬੂਤ ਹੋਵੇਗਾ, ਪਰ ਕਾਂਗਰਸ ਅੰਦਰ ਹੀ ਉਨ੍ਹਾਂ ਦੀ ਬਗਾਵਤ ਸ਼ੁਰੂ ਹੋ ਗਈ। ਅੱਜ ਪਟਿਆਲਾ ਵਿਖੇ ਇੱਕ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਲੋਕ ਸਭਾ ਚੋਣਾਂ ਲਈ ਡਾ. ਧਰਮਵੀਰ ਗਾਂਧੀ ਦਾ ਐਲਾਨ ਕਰ ਦਿੱਤਾ।
ਪਟਿਆਲਾ ਚ ਕਾਂਗਰਸ ਦੀ ਮੀਟਿੰਗ 'ਚ ਵੱਡਾ ਹੰਗਾਮਾ, ਰਾਜਾ ਵੜਿੰਗ ਅਤੇ ਡਾ. ਧਰਮਵੀਰ ਗਾਂਧੀ ਖਿਲਾਫ ਲੱਗੇ ਨਾਅਰੇ - Slogan against Raja Waring
Patiala Latest News: ਅੱਜ ਪਟਿਆਲਾ ਵਿਖੇ ਕਾਂਗਰਸੀ ਵਰਕਰਾਂ ਵਲੋਂ ਡਾ. ਧਰਮਵੀਰ ਗਾਂਧੀ ਨੂੰ ਟਿਕਟ ਮਿਲਣ ਉਤੇ ਵਿਰੋਧ ਕੀਤਾ ਗਿਆ ਅਤੇ ਨਾਲ ਹੀ ਰਾਜਾ ਵੜਿੰਗ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ।
Published : Apr 20, 2024, 7:57 PM IST
ਜਿਸ ਤੋਂ ਬਾਅਦ ਸਥਾਨਕ ਕਾਂਗਰਸੀ ਆਗੂਆਂ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਡਾ. ਧਰਮਵੀਰ ਗਾਂਧੀ ਖਿਲਾਫ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ। ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ 2019 ਵਿੱਚ ਡਾ: ਗਾਂਧੀ ਕਾਰਨ ਕਾਂਗਰਸੀ ਆਗੂਆਂ 'ਤੇ ਕੇਸ ਦਰਜ ਹੋਏ ਸਨ, ਇਸ ਗੱਲ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਬਾਹਰੀ ਆਗੂ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਹਾਰ ਮੂੰਹ ਦੇਖਣਾ ਪਵੇਗਾ।
- ਮਾਂ ਵਰਗੀ ਬਜ਼ੁਰਗ ਮਾਤਾ ਤੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਲੁਟੇਰੇ ਹੋਏ ਫਰਾਰ, ਘਟਨਾ ਸੀਸੀਟਵੀ ਚ ਹੋਈ ਕੈਦ - Robbery incident in Moga
- ਰੋਪੜ 'ਚ ਢਹਿ-ਢੇਰੀ ਇਮਾਰਤ ਦੇ ਮਲਬੇ ਹੇਠੋਂ ਪੰਜਵੇਂ ਮਜ਼ਦੂਰ ਦੀ ਲਾਸ਼ ਬਰਾਮਦ - Rupnagar building accident
- ਤੇਜ ਰਫ਼ਤਾਰ ਕਾਰ ਦੀ ਬਿਜਲੀ ਦੇ ਖੰਭੇ ਨਾਲ ਹੋਈ ਟੱਕਰ, ਖੰਭੇ ਟੁੱਟਣ ਕਾਰਨ ਇਲਾਕੇ ਦੀ ਬੱਤੀ ਹੋਈ ਗੁੱਲ - Car collided with a pole
ਹਰਦਿਆਲ ਕੰਬੋਜ ਨੂੰ ਟਿੱਕਟ ਦੇਣ ਦੀ ਕੀਤੀ ਮੰਗ: ਇਸ ਮੌਕੇ ਕਾਂਗਰਸੀ ਅੜੀਅਲ ਆਗੂਆਂ ਨੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਦਿਆਂ ਡਾ: ਧਰਮਵੀਰ ਗਾਂਧੀ ਖਿਲਾਫ਼ ਜਬਰਦਸ਼ਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਥਾਨਕ ਕਾਂਗਰਸੀ ਆਗੂਆਂ ਨੇ ਸਾਬਕਾ ਐਮ. ਐਲ. ਏ. ਹਰਦਿਆਲ ਕੰਬੋਜ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਡਾ. ਧਰਮਵੀਰ ਗਾਂਧੀ ਨੇ ਇੱਕ ਇੰਟਰਵਿਊ ਵਿੱਚ ਸਪੱਸ਼ਟ ਕਿਹਾ ਸੀ ਕਿ ਉਹ ਲੋਕਾਂ ਦੀ ਖੁਸ਼ੀ ਗਮੀ ਵਿੱਚ ਕਦੇ ਸ਼ਰੀਕ ਨਹੀਂ ਹੋਣਗੇ, ਜਿਸ ਕਾਰਨ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।