ਫਤਹਿਗੜ੍ਹ ਸਾਹਿਬ: ਸ਼ਹੀਦਾਂ ਦੀ ਇਤਿਹਾਸਕ ਧਰਤੀ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਜਿਸ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਚਤ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਪੰਜਾਬ ਸਰਕਾਰ ਨੇ ਤਿਆਰ ਕੀਤਾ ਵੱਡਾ ਪ੍ਰੋਜੈਕਟ (Etv Bharat (ਪੱਤਰਕਾਰ , ਫਤਿਹਗੜ੍ਹ ਸਾਹਿਬ)) ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਜਾਰੀ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੇ 80 ਫੀਸਦ ਤੋਂ ਵੱਧ ਉਨ੍ਹਾਂ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ, ਜੋ ਕਿ ਆਮ ਆਦਮੀ ਪਾਰਟੀ ਦੀ ਸੋਚ ਵਾਲੇ ਹਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਜਾਰੀ ਕੀਤੇ ਜਾਣਗੇ ਤੇ ਸੂਬੇ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਚੰਗਾ ਵਪਾਰੀ ਕਦੇ ਵੀ ਨਿਯਮਾਂ ਦੇ ਉਲਟ ਜਾ ਕੇ ਮਾੜੇ ਕੰਮਾਂ ਵਿੱਚ ਨਹੀਂ ਪੈਂਦਾ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਜੀ.ਐਸ.ਟੀ. ਨਾਕੇ ਲੱਗਣ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਪਾਰੀ ਸਾਡੇ ਸਿਰ ਦਾ ਤਾਜ ਹਨ। ਇਨ੍ਹਾਂ ਨਾਕਿਆਂ ਨਾਲ ਸਿਰਫ ਉਨ੍ਹਾਂ ਲੋਕਾਂ ਉੱਤੇ ਨਕੇਲ ਕਸੀ ਜਾ ਰਹੀ ਹੈ, ਜਿਹੜੇ ਕਿ ਵਪਾਰ ਦੀ ਆੜ ਵਿੱਚ ਗਲਤ ਕੰਮ ਕਰਦੇ ਹਨ ਅਤੇ ਸੂਬੇ ਦਾ ਨੁਕਸਾਨ ਕਰਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੰਗਾ ਵਪਾਰੀ ਕਦੇ ਵੀ ਨਿਯਮਾਂ ਦੇ ਉਲਟ ਜਾ ਕੇ ਮਾੜੇ ਕੰਮਾਂ ਵਿੱਚ ਨਹੀਂ ਪੈਂਦਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ।