ਸੰਗਰੂਰ :ਸੰਗਰੂਰ ਵਿਖੇ ਤੈਨਾਤ ਨੇਤਰਹੀਣ ਸਰਕਾਰੀ ਅਧਿਆਪਕ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਆਪਕ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੰਗਰੂਰ ਦੇ ਡਾਕਟਰਾਂ ਵੱਲੋਂ ਅਧਿਆਪਕ ਨੂੰ ਫਸਟ ਏਡ ਦੇ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਅਧਿਆਪਕ ਦੇ ਪਿਤਾ ਨੇ ਦੱਸਿਆ ਕਿ ਮੇਰਾ ਪੁੱਤਰ 85% ਨੇਤਰਹੀਨ ਹੈ, ਸਾਡੇ ਮੁਹੱਲੇ ਦੇ ਕੁਝ ਵਿਅਕਤੀਆਂ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਤੰਗ ਹੋ ਮੇਰੇ ਪੁੱਤਰ ਵੱਲੋਂ ਅਜਿਹਾ ਕਦਮ ਚੱਕਿਆ ਗਿਆ ਹੈ।
ਪਾਰਕਿੰਗ ਨੂੰ ਲੈਕੇ ਤੰਗ ਕਰਦੇ ਸੀ ਗੁਵਾਂਢੀ :ਉਥੇ ਹੀ ਮੀਡੀਆ ਨਾਲ ਗੱਲ ਕਰਦੇ ਹੋਏ ਖੁਦਕੁਸ਼ੀ ਕਰਨ ਵਾਲੇ ਅਧਿਆਪਕ ਨੇ ਦੱਸਿਆ ਕਿ ਮੈਨੂੰ ਮੇਰੇ ਕੁਝ ਗੁਆਂਢੀਆਂ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿੰਨਾਂ ਦਾ ਸੰਬੰਧ ਪੰਜਾਬ ਦੇ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਨਾਲ ਹੈ। ਜਿਸ ਕਾਰਨ ਉਹਨਾਂ ਵੱਲੋਂ ਮੈਨੂੰ ਥਾਣੇ ਵਿੱਚ ਬੁਲਾ ਦਿੱਲੀ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਉਹ ਮੇਰੇ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ। ਉਹਨਾਂ ਦੱਸਿਆ ਕਿ ਘਰ ਦੇ ਬਾਹਰ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਇਹ ਸਾਰਾ ਕਲੇਸ਼ ਸੀ, ਜਿਸ ਕਾਰਨ ਰੋਜ਼ਾਨਾ ਹੀ ਤੂੰ-ਤੂੰ ਮੈਂ-ਮੈਂ ਹੁੰਦੀ ਸੀ। ਜਿਸ ਤੋਂ ਅੱਕ ਕੇ ਇਹ ਹਾਲ ਬਣਾਇਆ ਹੈ।