ਲੁਧਿਆਣਾ:ਸ਼ਹਿਰ ਦੇ ਫਿਰੋਜ਼ਪੁਰ ਰੋਡ 'ਤੇ ਅੱਜ ਉਸ ਵੇਲੇ ਇੱਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ ਜਦੋਂ ਇੱਕ ਨਿੱਜੀ ਅਦਾਰੇ ਦੇ ਡਾਇਰੈਕਟਰ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਦੀਆਂ ਲਪਟਾਂ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਵੇਖਦੇ ਆ ਹੀ ਵੇਖਦੇ ਕਾਰ ਸੜ ਕੇ ਸੁਆਹ ਹੋ ਗਈ। ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਉਦੋਂ ਤੱਕ ਅੱਗ ਪੂਰੀ ਤਰ੍ਹਾਂ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀ ਸੀ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ। ਇਹ ਕਾਰ ਮਨਜੀਤ ਸਿੰਘ ਦੀ ਸੀ ਜੋ ਕਿ ਇੱਕ ਨਿੱਜੀ ਇੰਸਟੀਟਿਊਟ ਵਿੱਚ ਬਤੌਰ ਡਾਇਰੈਕਟਰ ਕੰਮ ਕਰਦੇ ਹਨ।
ਚੱਲਦੀ ਕਾਰ ਨੂੰ ਲੱਗੀ ਅੱਗ: ਕਾਰ ਦੇ ਮਾਲਿਕ ਮਨਜੀਤ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਘਰ ਵਾਪਿਸ ਜਾ ਰਹੇ ਸਨ। ਜਿਸ ਵੇਲੇ ਇਹ ਹਾਦਸਾ ਵਾਪਰਿਆ ਤਾਂ ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਕਰਕੇ ਉਹਨਾਂ ਨੇ ਗੱਡੀ ਸਾਈਡ 'ਤੇ ਲਗਾ ਦਿੱਤੀ ਤੇ ਹੌਲੀ-ਹੌਲੀ ਪੂਰੀ ਕਾਰਨ ਨੂੰ ਹੀ ਅੱਗ ਲੱਗ ਗਈ। ਉਹਨਾਂ ਦੱਸਿਆ ਕਿ ਕਾਰ ਇੰਡੀਕੋ ਹੈ ਅਤੇ 2014 ਡੀਜ਼ਲ ਮਾਡਲ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਖੁਦ ਵੀ ਪਤਾ ਨਹੀਂ ਲੱਗਾ ਕਿ ਕਦੋਂ ਅੱਗ ਲੱਗ ਗਈ ਤੇ ਹੋ ਸਕਦਾ ਹੈ ਕਿ ਜਿਆਦਾ ਗਰਮੀ ਹੋਣ ਕਰਕੇ ਕਾਰ ਨੂੰ ਅੱਗ ਲੱਗ ਗਈ ਹੋਵੇ।