ਪੰਜਾਬ

punjab

ETV Bharat / state

ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਵੋਟਾਂ ਤੋਂ ਇੱਕ ਦਿਨ ਪਹਿਲਾਂ ਅਜਨਾਲਾ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਚਾਰ ਜ਼ਖ਼ਮੀ - gunshots in Ajnala - GUNSHOTS IN AJNALA

ਅਜਨਾਲਾ ਵਿੱਚ ਵੋਟਾਂ ਤੋਂ ਇੱਕ ਦਿਨ ਪਹਿਲਾਂ ਘਰ ਵਿੱਚ ਵੜ ਕੇ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਦੌਰਾਨ ਗੋਲੀਆਂ ਲੱਗਣ ਨਾਲ ਜਿੱਥੇ ਇੱਕ ਸ਼ਖ਼ਸ ਦੀ ਮੌਤ ਹੋ ਗਈ ਉੱਥੇ ਹੀ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।

ONE PERSON DIED
ਵੋਟਾਂ ਤੋਂ ਇੱਕ ਦਿਨ ਪਹਿਲਾਂ ਅਜਨਾਲਾ 'ਚ ਚੱਲੀਆਂ ਗੋਲੀਆਂ (ਅੰਮ੍ਰਿਤਸਰ ਰਿਪੋਟਰ)

By ETV Bharat Punjabi Team

Published : May 31, 2024, 10:44 PM IST

ਇੱਕ ਦੀ ਮੌਤ, ਚਾਰ ਜ਼ਖ਼ਮੀ (ਅੰਮ੍ਰਿਤਸਰ ਰਿਪੋਟਰ)

ਅੰਮ੍ਰਿਤਸਰ:ਜਿੱਥੇ ਇੱਕ ਪਾਸੇ ਪੰਜਾਬ ਦੇ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ ਅਤੇ ਚੋਣ ਜਾਬਤੇ ਦੇ ਦੌਰਾਨ ਕਿਸੇ ਨੂੰ ਵੀ ਆਪਣੇ ਕੋਲ ਹਥਿਆਰ ਰੱਖਣ ਦੀ ਇਜਾਜ਼ਤ ਨਹੀਂ ਹੈ ਉੱਥੇ ਇੱਕ ਵਾਰ ਫਿਰ ਤੋਂ ਅਜਨਾਲਾ ਵਿੱਚ ਅੰਨ੍ਹੇਵਾਹ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੀ ਹਵੇਲੀ ਦੇ ਵਿੱਚ ਬੈਠੇ ਸਨ ਇਸ ਦੌਰਾਨ ਕੁੱਝ ਅਣਪਛਾਤੇ ਹਮਲਾਵਰ ਪਹੁੰਚੇ ਅਤੇ ਉਹਨਾਂ ਨੇ ਅੰਨ੍ਹੇਵਾਹ ਗੋਲੀਆਂ ਦਾਗਣੀਆਂ ਸ਼ੁਰੂ ਕਰ ਦਿੱਤੀਆਂ।

ਵੋਟਾਂ ਤੋਂ ਇੱਕ ਦਿਨ ਪਹਿਲਾਂ ਵਾਰਦਾਤ: ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਉੱਥੋਂ ਫਰਾਰ ਹੋ ਗਏ। ਗੋਲੀਆਂ ਲੱਗਣ ਨਾਲ ਜਿੱਥੇ ਇੱਕ ਨੌਜਵਾਨ ਦੀ ਮੌਤ ਹੋਈ ਹੈ ਉੱਥੇ ਹੀ ਚਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਵੀ ਹੋਏ ਹਨ। ਇੱਥੇ ਦੱਸਣਯੋਗ ਹੈ ਕਿ ਅਜਨਾਲਾ ਵਿੱਚ ਪਹਿਲਾਂ ਵੀ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਦੌਰਾਨ ਇੱਕ ਨੌਜਵਾਨ ਉੱਤੇ ਕੁਝ ਵਿਅਕਤੀਆਂ ਵੱਲੋਂ ਗੋਲੀ ਚਲਾ ਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ ਗਿਆ ਸੀ। ਉਸ ਵੇਲੇ ਪੁਲਿਸ ਉੱਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਜਾ ਰਹੇ ਸਨ ਪਰ ਅੱਜ ਵੋਟਾਂ ਤੋਂ ਠੀਕ ਪਹਿਲਾਂ ਵਾਪਰੀ ਇਸ ਵਾਰਦਾਤ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਡੂੰਘੀ ਸੱਟ ਮਾਰੀ ਹੈ। ਇੱਕ ਵਾਰ ਫਿਰ ਤੋਂ ਪੰਜਾਬ ਪੁਲਿਸ ਸਵਾਲਾਂ ਵਿੱਚ ਹੈ।

ਪੁਲਿਸ ਕਰ ਰਹੀ ਹਮਲਾਵਰਾਂ ਦੀ ਭਾਲ: ਦੂਸਰੇ ਪਾਸੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਤਕਰੀਬਨ ਸਵਾ 8 ਵਜੇ ਸੂਚਨਾ ਪ੍ਰਾਪਤ ਹੋਈ ਸੀ ਕਿ ਲੱਖੋਵਾਲ ਪਿੰਡ ਦੇ ਵਿੱਚ ਕੁੱਝ ਨੌਜਵਾਨਾਂ ਦੇ ਉੱਤੇ ਗੋਲੀ ਚੱਲਣ ਦੀ ਵਾਰਦਾਤ ਹੋਈ ਹੈ। ਜਿਸ ਤੋਂ ਬਾਅਦ ਉਹ ਮੌਕੇ ਉੱਤੇ ਖੁਦ ਪਹੁੰਚੇ ਅਤੇ ਵਾਰਦਾਤ ਦਾ ਜਾਇਜ਼ਾ ਉਨ੍ਹਾਂ ਵੱਲੋਂ ਲਿਆ ਗਿਆ। ਐੱਸਐੱਸਪੀ ਮੁਤਾਬਿਕ ਇਸ ਫਾਇਰਿੰਗ ਦੌਰਾਨ ਹਵੇਲੀ ਵਿੱਚ ਬੈਠੇ ਚਾਰ ਲੋਕ ਜ਼ਖ਼ਮੀ ਹੋਏ ਹਨ ਅਤੇ ਇੱਕ ਦੀ ਮੌਤ ਹੋਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਜ਼ਮ ਕਾਬੂ ਕਰ ਲਏ ਜਾਣਗੇ।




ABOUT THE AUTHOR

...view details