ਫ਼ਤਹਿਗੜ੍ਹ ਸਾਹਿਬ: ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕੀ ਹੈ। ਆਏ ਦਿਨ ਕਿਸੇ ਨਾ ਕਿਸੇ 'ਤੇ ਹਮਲੇ ਦੀ ਖ਼ਬਰ ਸਾਹਮਣੇ ਆਉਂਦੀ ਹੈ।ਅਜਿਹਾ ਹੀ ਇੱਕ ਮਾਮਲਾ ਹੁਣ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ 'ਤੇ ਜਾਨਲੇਵਾ ਹਮਲਾ ਕੀਤਾ ਗਿਆ।
ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ: ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ 'ਤੇ ਇਹ ਹਮਲਾ ਨਾਮਦੇਵ ਮੰਦਰ ਨੇੜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ।ਜ਼ਖਮੀ ਹਾਲਤ 'ਚ ਮਲਕੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆ ਗਿਆ।ਇਸ ਮੌਕੇ ਗੱਲਬਾਤ ਕਰਦੇ ਹੋਏ ਪੀੜਤ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਬਾਜ਼ਾਰ ਦੇ ਵਿੱਚੋਂ ਨਿਕਲ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਹਨਾਂ ਉੱਪਰ ਹਮਲਾ ਕਰ ਦਿੱਤਾ।