ਲੁਧਿਆਣਾ:ਲੁਧਿਆਣਾ ਦੀ ਧੂਰੀ ਲਾਈਨ ਨੇੜੇ ਆਰਥਿਕ ਤੰਗੀ ਤੋਂ ਪਰੇਸ਼ਾਨ ਇੱਕ ਵਿਅਕਤੀ ਨੇ ਆਪਣੇ ਪਰਿਵਾਰ ਸਮੇਤ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਦੇ ਪਰਿਵਾਰ ਵਿੱਚ ਉਸਦੀ ਪਤਨੀ ਅਤੇ 9 ਸਾਲ ਦਾ ਬੇਟਾ ਸ਼ਾਮਲ ਸੀ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਟਰੇਨ ਦੇ ਪਾਇਲਟ ਨੇ ਘਟਨਾ ਦੀ ਸੂਚਨਾ ਨੇੜਲੇ ਰੇਲਵੇ ਸਟੇਸ਼ਨ ਦੇ ਮਾਸਟਰ ਨੂੰ ਦਿੱਤੀ।
ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪੀਆਂ:ਲੁਧਿਆਣਾ ਜੀਆਰਪੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ। ਜਿਨ੍ਹਾਂ ਦੀ ਪਛਾਣ ਸੁਖਪਾਲ ਸਿੰਘ (32), ਉਸ ਦੀ ਪਤਨੀ ਸੁਖਦੀਪ ਕੌਰ (30) ਅਤੇ ਪੁੱਤਰ ਬਲਜੀਤ ਸਿੰਘ (9) ਵਾਸੀ ਪਿੰਡ ਘੁੰਗਰਾਣਾ ਵਜੋਂ ਹੋਈ ਹੈ। ਥਾਣਾ ਜੀਆਰਪੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ 'ਚ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਹਨ।