ਪੰਜਾਬ

punjab

ETV Bharat / state

ਸ਼ੰਭੂ ਬਾਰਡਰ 'ਤੇ ਧਰਨੇ 'ਚ ਬੈਠੇ ਮੋਗਾ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਲੰਘੀ ਦੇਰ ਰਾਤ ਇਕ ਹੋਰ ਕਿਸਾਨ ਦੀ ਮੌਤ ਹੋ ਗਈ।

FARMER DIED
ਸ਼ੰਭੂ ਬਾਰਡਰ 'ਤੇ ਧਰਨਾ ਪ੍ਰਦਰਸ਼ਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ (ETV Bharat (ਪੱਤਰਕਾਰ , ਮੋਗਾ))

By ETV Bharat Punjabi Team

Published : Nov 3, 2024, 12:24 PM IST

ਮੋਗਾ: ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਮੋਰਚੇ 'ਤੇ ਇਕ ਹੋਰ ਕਿਸਾਨ ਦੀ ਸ਼ੁੱਕਰਵਾਰ ਰਾਤ ਨੂੰ ਮੌਤ ਹੋ ਗਈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦੇ ਰਹਿਣ ਵਾਲੇ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਬੇਰੁਖੀ ਅਤੇ ਅਣਗਹਿਲੀ ਕਰਕੇ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਏ ਸਨ।

ਸ਼ੰਭੂ ਬਾਰਡਰ 'ਤੇ ਧਰਨਾ ਪ੍ਰਦਰਸ਼ਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ (ETV Bharat (ਪੱਤਰਕਾਰ , ਮੋਗਾ))

ਇਲਾਜ ਦੌਰਾਨ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ

ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਲੰਘੀ ਦੇਰ ਰਾਤ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ 72 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਸੀ। ਸਿਹਤ ਵਿਗੜਣ ਕਾਰਨ ਕਿਸਾਨ ਬਲਵਿੰਦਰ ਸਿੰਘ ਰਾਜਪੁਰਾ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਰਜਿੰਦਰਾ ਹਸਪਤਾਲ ਤੋਂ ਕਿਸਾਨ ਬਲਵਿੰਦਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ।

ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ

ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਤੇ ਦਰਦਨਾਕ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਤੱਕ ਲਿਜਾਣਾ ਪੈ ਰਿਹਾ ਹੈ। ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।

ਮੌਤ ਹਾਰਟ ਅਟੈਕ ਕਾਰਨ ਹੋਈ

ਮ੍ਰਿਤਕ ਕਿਸਾਨ ਨੂੰ ਤਿੰਨ ਏਕੜ ਜ਼ਮੀਨ ਦਾ ਮਾਲਕ ਦੱਸਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਦੇ ਹੱਕ ਵਿਚ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਲੰਘੀ 13 ਫਰਵਰੀ ਤੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ।

ABOUT THE AUTHOR

...view details