ਪੰਜਾਬ

punjab

ETV Bharat / state

ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਿੜੀਆਂ ਦੋ ਧਿਰਾਂ, ਦੋ ਲੋਕ ਹੋਏ ਗੰਭੀਰ ਜ਼ਖਮੀ

ਲੁਧਿਆਣਾ ਦੇ ਜਗਿਆਣਾ ਇਲਾਕੇ ਪ੍ਰਵਾਸੀਆਂ ਉੱਪਰ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਹਮਲਾ ਕੀਤਾ 'ਤੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਹੈ।

FIGHT BETWEEN TWO PARTIES
ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਿੜੀਆਂ ਦੋ ਧਿਰਾਂ (ETV Bharat (ਲੁਧਿਆਣਾ, ਪੱਤਰਕਾਰ))

By ETV Bharat Punjabi Team

Published : 23 hours ago

ਲੁਧਿਆਣਾ:ਲੁਧਿਆਣਾ ਦੇ ਜਗਿਆਣਾ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਆਪਸ ਵਿੱਚ ਭਿੜੀਆਂ ਹਨ। ਜਿੱਥੇ ਪ੍ਰਵਾਸੀਆਂ ਵੱਲੋਂ ਕੀਤੀ ਜਾ ਰਹੀ ਇੱਕ ਦੁਕਾਨ ਉੱਪਰ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਹਮਲਾ ਕੀਤਾ 'ਤੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਜਖ਼ਮੀਆਂ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉੱਥੇ ਹੀ ਪੀੜਤਾਂ ਵੱਲੋਂ ਇਸ ਦੀ ਕੰਪਲੇਂਟ ਥਾਣੇ ਵਿੱਚ ਵੀ ਕੀਤੀ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਿੜੀਆਂ ਦੋ ਧਿਰਾਂ (ETV Bharat (ਲੁਧਿਆਣਾ, ਪੱਤਰਕਾਰ))

ਪੀੜਤ ਪਰਿਵਾਰ ਵੱਲੋਂ ਕੀਤੀ ਇਨਸਾਫ ਦੀ ਮੰਗ

ਥਾਣੇ ਵਿੱਚ ਪਹੁੰਚੇ ਪੀੜਿਤ ਪਰਿਵਾਰ ਨੇ ਦੱਸਿਆ ਕੀ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਬੇਟੇ ਦੀ ਲੜਾਈ ਹੋਈ ਸੀ, ਜਿਸ ਦਾ ਸਮਝੌਤਾ ਹੋ ਗਿਆ ਸੀ। ਉਸ ਤੋਂ ਬਾਅਦ ਵਿੱਚ ਉਨ੍ਹਾਂ ਨੂੰ ਫੋਨ ਕਰਕੇ ਬੁਲਾਇਆ ਗਿਆ ਤੇ ਕੁੱਟਮਾਰ ਕੀਤੀ ਗਈ। ਜਦੋਂ ਵਿੱਚ ਬਚਾਵ ਕਰਨ ਲਈ ਉਸ ਦੀ ਮਾਂ ਪਹੁੰਚੀ ਤਾਂ ਉਨ੍ਹਾਂ ਦੇ ਨਾਲ ਵੀ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ ਪੀੜਿਤ ਪਰਿਵਾਰ ਨੇ ਇਲਜ਼ਾਮ ਲਗਾਏ ਕੀ ਉਹ ਪ੍ਰਵਾਸੀ ਹਨ, ਜਿਸ ਦੇ ਚਲਦਿਆਂ ਉਨ੍ਹਾਂ ਦੇ ਨਾਲ ਅਜਿਹਾ ਸਲੂਕ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਦੁਕਾਨ ਵਿੱਚੋਂ 47 ਹਜ਼ਾਰ ਰੁਪਏ ਦੇ ਕਰੀਬ ਨਕਦੀ ਵੀ ਲੁੱਟੀ ਗਈ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਜਖ਼ਮੀ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਹ ਵਿਧਵਾ ਹੈ ਅਤੇ 25 ਸਾਲਾਂ ਤੋਂ ਪੰਜਾਬ ਵਿੱਚ ਰਹਿ ਰਹੀ ਹੈ। ਕਾਰੋਬਾਰ ਕਰਨ ਲਈ ਪੰਜਾਬ ਆਏ ਹਨ ਪਰ ਜੇਕਰ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਹੈ ਤਾਂ ਬਹੁਤ ਹੀ ਮੰਦਭਾਗੀ ਗੱਲ ਹੈ।

ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਈ ਲੜਾਈ

ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਗਿਆਣਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਲੜਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਧਿਰਾਂ ਵਿੱਚ ਪਹਿਲਾਂ ਵੀ ਲੜਾਈ ਹੋਈ ਸੀ। ਜਿਸ ਦੀ ਵੀ ਗਲਤੀ ਹੋਵੇਗੀ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਬਣਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details