ਪੰਜਾਬ

punjab

ETV Bharat / state

ਫਰੀਦਕੋਟ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ - Motorcycle seized at pistol point - MOTORCYCLE SEIZED AT PISTOL POINT

Motorcycle seized at pistol point: ਫਰੀਦਕੋਟ ਦੀ ਰੋਜ ਇਨਕਲੇਵ ਕਲੌਨੀ ਦੇ ਗੇਟ 'ਤੇ ਅੱਜ ਦਿਨ ਦਿਹਾੜੇ 2 ਨਕਾਬਪੋਸ ਲੁਟੇਰਿਆਂ ਵੱਲੋਂ ਪਿਸਟਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। CCTV ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਪੜ੍ਹੋ ਪੂਰੀ ਖਬਰ...

Motorcycle seized at pistol point
ਪਿਸਟਲ ਦੀ ਨੋਕ 'ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ (Etv Bharat Faridkot)

By ETV Bharat Punjabi Team

Published : Jul 21, 2024, 10:12 AM IST

ਪਿਸਟਲ ਦੀ ਨੋਕ 'ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ (Etv Bharat Faridko)

ਫਰੀਦਕੋਟ: ਫਰੀਦਕੋਟ ਦੀ ਰੋਜ ਇਨਕਲੇਵ ਕਲੌਨੀ ਦੇ ਗੇਟ 'ਤੇ ਅੱਜ ਦਿਨ ਦਿਹਾੜੇ 2 ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਟਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਦਾ ਪਤਾ ਚਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ CCTV ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਪਿਸਟਲ ਦੀ ਨੋਕ 'ਤੇ ਮੋਟਰਸਾਈਕਲ ਖੋਹ ਲਿਆ: ਜਾਣਕਾਰੀ ਅਨੁਸਾਰ ਫਰੀਦਕੋਟ ਜਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਕਲਾਂ ਦੇ ਰਹਿਣ ਵਾਲਾ ਨੌਜਵਾਨ ਬਸ ਸਟੈਂਡ ਫਰੀਦਕੋਟ ਤੋਂ ਤਲਵੰਡੀ ਰੋਡ ਵੱਲ ਨੂੰ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਖੜ੍ਹੇ ਦੋ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ ਮੋਟਰਸਾਈਕਲ ਖੋਹ ਲਿਆ। ਗੱਲਬਾਤ ਕਰਦਿਆਂ ਪੀੜਤ ਨੌਜਵਾਨ ਨੇ ਕਿਹਾ ਕਿ ਦੋ ਮੂੰਹ ਬੰਨ੍ਹੇ ਵਾਲੇ ਮੁੰਡਿਆਂ ਨੇ ਊਸ ਨੂੰ ਘੇਰ ਕੇ ਊਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਪਿਸਟਲ ਦਿਖਾ ਕੇ ਮਾਰ ਦੇਣ ਦੀ ਧਮਕੀ ਦਿੱਤੀ ਅਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਨੌਜਵਾਨ ਨੇ ਕਿਹਾ ਕਿ ਪੁਲਿਸ ਹੁਣ ਆਈ ਹੈ ਅਤੇ ਜਾਂਚ ਕਰ ਰਹੀ ਹੈ।

ਮਾਮਲੇ ਦੀ ਜਾਂਚ ਕੀਤੀ ਜਾ ਰਹੀ: ਇਸ ਮੌਕੇ ਘਟਨਾ ਦਾ ਪਤਾ ਚਲਦੇ ਹੀ ਮੌਕੇ ਤੇ ਪਹੁੰਚੇ DSP ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇੱਥੇ ਇੱਕ ਲੜਕਾ ਆਪਣਾ ਮੋਟਰਸਾਈਕਲ ਲੈ ਕੇ ਜਾ ਰਿਹਾ ਸੀ। ਜਿਸ ਤੋਂ 2 ਲੜਕੇ ਪਿਸਟਲ ਦਿਖਾ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੌਕੇ 'ਤੇ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਅਸੀਂ ਜਲਦ ਹੀ ਲੁਟੇਰਿਆਂ ਨੂੰ ਫੜ ਲਵਾਂਗੇ।

ABOUT THE AUTHOR

...view details