'ਪੰਜਾਬ ਬਚਾਓ ਯਾਤਰਾ' ਨੂੰ ਲੈ ਕੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ 'ਚ ਅਕਾਲੀ ਵਰਕਰਾਂ ਨਾਲ ਕੀਤੀ ਗਈ ਮਿਟਿੰਗ ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਨੂੰ ਲੈ ਕੇ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਉਨਾਂ ਦੇ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 22 ਤਰੀਕ ਨੂੰ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਕੱਢੀ ਜਾ ਰਹੀ। 'ਪੰਜਾਬ ਬਚਾਓ ਯਾਤਰਾ' ਨੂੰ ਲੈ ਕੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਇਸ ਯਾਤਰਾ ਨੂੰ ਪੂਰਨ ਰੂਪ ਵਿੱਚ ਸਫਲ ਬਣਾਇਆ ਜਾ ਸਕੇ।
ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਸਾਂਝੀਆਂ ਕੀਤੀਆਂ: ਇਸ ਮੌਕੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਰਿਜਰਵਰ ਅਤੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਸਾਂਝੀਆਂ ਕੀਤੀਆਂ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਵਿੱਚ 22 ਫਰਵਰੀ ਨੂੰ ਕੱਢੀ ਜਾਣ ਵਾਲੀ 'ਪੰਜਾਬ ਬਚਾਓ ਯਾਤਰਾ' ਨੂੰ ਸਫਲ ਬਣਾਉਣ ਲਈ ਅਸੀਂ ਪਿੰਡ ਪੱਧਰ 'ਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਾਂ।
ਅਕਾਲੀ ਦਲ ਪ੍ਰਤੀ ਲੋਕਾਂ ਦਾ ਵੱਧ ਰਿਹਾ ਉਤਸ਼ਾਹ : ਜਿੱਥੋਂ ਸਾਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਉਹਨਾਂ ਕਿਹਾ ਕਿ ਹੁਣ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਉਤਸ਼ਾਹ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਅਤੇ ਵੱਡੇ ਪੱਧਰ ਤੇ ਯੂਥ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਤੋਂ ਜੁੜ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਬਜ਼ੁਰਗਾਂ ਅਤੇ ਆਮ ਲੋਕਾਂ ਦੀਆਂ ਜਿੱਥੇ ਮੁਸ਼ਕਿਲਾਂ ਸੁਣਨਗੇ ਉਥੇ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਅਤੇ ਕੀਤੇ ਵਾਅਦੇ ਖਿਲਾਫੀ ਖਿਲਾਫ ਵੀ ਲੋਕਾਂ ਨੂੰ ਜਿੱਥੇ ਜਾਗਰੂਕ ਕਰਨਗੇ। ਉੱਥੇ ਪੰਜਾਬ ਦੇ ਨੌਜਵਾਨਾਂ ਪ੍ਰਤੀ ਵਰਤਿਆ ਜਾ ਰਿਹਾ ਵਰਤੀਰੇ ਤੋਂ ਵੀ ਨੌਜਵਾਨਾਂ ਨੂੰ ਜਾਗਰੂਕ ਕਰਨਗੇ।
ਸੁਖਬੀਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਯਾਤਰਾ ਦੀ ਸਫ਼ਲਤਾ ਲਈ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਵੀ ਪਹੁੰਚੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਜਾ ਰਹੀ 'ਪੰਜਾਬ ਬਚਾਓ ਯਾਤਰਾ' ਦੀ ਅਗਵਾਈ ਕੀਤੀ ਜਾ ਰਹੀ ਹੈ। ਜੋ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪੰਜਾਬ ਬਚਾਓ ਯਾਤਰਾ ਅਟਾਰੀ ਸਰਹੱਦ ਤੋਂ 1 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਬਾਦਲ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਯਾਤਰਾ ਸ਼ੁਰੂ ਕਰਨਗੇ।