ਪੰਜਾਬ ਦੇ ਅਮੀਰ ਵਿਰਸੇ ਨੂੰ ਬਚਾਉਣ ਲਈ ਭਾਗ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਵੱਲੋਂ ਨਵੇਕਲੀ ਪਹਿਲ ਸ੍ਰੀ ਮੁਕਤਸਰ ਸਾਹਿਬ :ਅਬੋਹਰ ਦੇ ਭਾਗ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਵੱਲੋਂ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਬਚਾਉਣ ਲਈ ਨਵੇਕਲੀ ਪਹਿਲ ਕੀਤੀ ਗਈ। ਇਸ ਤਹਿਤ ਕਾਲਜ ਪ੍ਰਬੰਧਕਾਂ ਵੱਲੋਂ ਆਉਣ ਵਾਲੇ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜਾਣੂ ਕਰਵਾਉਣ ਦੇ ਮੰਤਵ ਨਾਲ ਇਕ ਪ੍ਰਦਰਸ਼ਨੀ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੀਆਂ ਕਰੀਬ 80 ਵਿਦਿਆਰਥਣਾਂ ਨੇ ਹਿੱਸਾ ਲੈਂਦਿਆਂ ਕੁੱਲ 15 ਸਟਾਲਾਂ ਲਾਈਆਂ ਗਈਆਂ। ਇਸ ਮੌਕੇ ਵੱਖ ਵੱਖ ਸਟਾਲਾਂ ਉੱਤੇ ਵੱਖ ਵੱਖ ਪੁਰਾਤਨ ਚੀਜ਼ਾਂ ਦੀ ਪ੍ਰਦਰਸ਼ਨੀ ਲਾਈ ਗਈ ।
ਨੌਜਵਾਨਾਂ ਲਈ ਕਰਵਾਏ ਜਾਣ ਵਿਰਾਸਤੀ ਸਮਾਗਮ : ਇਸ ਮੌਕੇ ਵਿਦਿਆਰਥਣਾਂ ਵੱਲੋਂ ਵਿਰਸੇ ਤੇ ਪੰਜਾਬੀ ਸੱਭਿਆਚਾਰ ਦਾ ਮੁੱਖ ਹਿੱਸਾ ਬੋਲੀਆਂ ਵੀ ਪਾਈਆਂ ਗਈਆਂ। ਇਤਿਹਾਸ, ਵਿਰਸੇ ਤੇ ਸੱਭਿਆਚਾਰ ਨਾਲ ਸਬੰਧਤ ਇਸ ਇੱਕ ਦਿਨਾਂ ਸੈਮੀਨਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆਪ ਜਿਸ ਵਿੱਚ ਡਾਕਟਰ ਇੰਦਰਪਾਲ ਸਿੰਘ ਸਿੱਧੂ , ਸੈਨੇਟ ਮੈਂਬਰ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਦੇ ਸਭਿਆਚਾਰ ਨੂੰ ਜਿਉੁਂਦਾ ਰੱਖਣ ਲਈ ਬੇਹੱਦ ਜਰੂਰੀ ਹੈ ਅਜਿਹੇ ਪ੍ਰਦਰਸ਼ਨੀ ਵਰਗੇ ਸਮਾਗਮ ਕਰਵਾਏ ਜਾਣ,ਤਾਂ ਜੋ ਨੌਜਵਾਨ ਪੀੜ੍ਹੀ ਅਮੀਰ ਰਿਵਸੇ ਨਾਲ ਜਾਣੂ ਕਰਵਾਇਆ ਜਾ ਸਕੇ।
ਵਿਦਿਆਰਥਣਾਂ ਨੇ ਲਾਈ ਗਈ ਪ੍ਰਦਰਸ਼ਨੀ ਬਾਰੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਪੁਰਾਤਨ ਚੀਜ਼ਾਂ ਨੂੰ ਆਪਣੇ ਘਰੋਂ , ਪਿੰਡਾਂ ਵਿੱਚੋਂ ਇਕੱਠੀਆਂ ਕੀਤਾ ਹੈ । ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਪੀੜ੍ਹੀ ਆਪਣੇ ਸੱਭਿਆਚਾਰ, ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ ਤੇ ਇਸ ਲਈ ਇਸ ਪ੍ਰਦਰਸ਼ਨੀ ਰਾਹੀਂ ਵਿਰਸੇ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਰਾਹੀਂ ਅਨੇਕਾਂ ਚੀਜ਼ਾਂ ਨੂੰ ਵੇਖਣ ਅਤੇ ਉਨ੍ਹਾਂ ਦੇ ਨਾਮ ਜਾਣਨ ਦਾ ਮੌਕਾ ਮਿਲਿਆ ਹੈ। ਵਿਦਿਆਰਥਣਾਂ ਨੇ ਕਿਹਾ ਕਿ ਮੋਬਾਇਲ ਤੋਂ ਦੂਰ ਹੱਟ ਕੇ ਬੜਾ ਚੰਗਾਂ ਲੱਗਦਾ ਹੈ।
ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ: ਉਥੇ ਹੀ ਇਸ ਮੌਕੇ ਡਾਕਟਰ ਇੰਦਰਪਾਲ ਸਿੰਘ ਸਿੱਧੂ,ਸੈਨੇਟ ਮੈਂਬਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ,ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਲਈ ਕਾਲਜ ਦਾ ਚੰਗਾ ਉਪਰਾਲਾ ਹੈ। ਇਥੋਂ ਬੱਚਿਆਂ ਨੂੰ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਦਾ ਹੈ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਕੌਰ ਔਲਖ ਨੇ ਕਿਹਾ ਕਿ ਅੱਜ ਬੇਹੱਦ ਜਰੂਰੀ ਹੈ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਾਤਨ ਵਿਰਸੇ/ ਸੱਭਿਆਚਾਰ ਦੇ ਨਾਲ ਜੋੜਿਆ ਜਾਵੇ ਤਾਂ ਜੋ ਇਸ ਨੂੰ ਜਿਓਂਦਾ ਰੱਖਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਦੌਰਾਨ ਵੱਖ ਵੱਖ ਟੀਮਾਂ ਵਿਚ ਪਹਿਲਾ ਤੋ ਤੀਜੇ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਨਗਦ ਇਨਾਮ ਸਣੇ ਬਾਕੀ ਟੀਮਾਂ ਦੀਆਂ ਵਿਦਿਆਰਥਣਾਂ ਨੂੰ ਹੌਂਸਲਾ ਅਫਜ਼ਾਈ ਲਈ ਸਰਟੀਫਿਕੇਟ ਦਿੱਤੇ ।