ਬਠਿੰਡਾ:ਇੱਕ ਛੋਟੀ ਜਿਹੀ ਗੱਲ ਕਿਵੇਂ ਖੁਨੀ ਰੂਪ ਅਖ਼ਤਿਆ ਕਰ ਸਕਦੀ ਹੈ ਇਸ ਦੀ ਤਾਜ਼ਾ ਮਿਸਾਲ ਸਾਹਮਣੇ ਆਈ ਹੈ ਪਿੰਡ ਬੁਰਜ ਸੇਮਾ 'ਚ, ਜਿਥੇ ਵੱਡੀ ਵਾਰਦਾਤ ਵਾਪਰੀ ਹੈ, ਦਰਅਸਲ ਜਿਥੇ ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਤਿੰਨ ਵਿਅਕਤੀਆਂ ਨੇ ਕਤਲ ਕਰ ਦਿੱਤਾ। ਉਥੇ ਹੀ ਮੌਕੇ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ, ਜਦਕਿ ਇੱਕ ਫ਼ਰਾਰ ਹੈ।
ਮਿਲੀ ਜਾਣਕਾਰੀ ਮੁਤਾਬਿਕ ਹਾਲ ਹੀ 'ਚ ਹੋਈਆਂ ਪੰਚਾਇਤ ਚੋਣਾਂ 2024 'ਚ ਜਗਤਾਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਪੰਚਾਇਤ ਮੈਂਬਰ ਚੁਣਿਆ ਗਿਆ ਸੀ। ਇਸ ਦੇ ਕੁਝ ਦਿਨ ਬਾਅਦ ਹੀ ਜਗਤਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜੋ ਕਿ ਉਦੋਂ ਖੂਨੀ ਰੂਪ ਧਾਰਨ ਕਰ ਗਿਆ, ਜਦੋਂ ਮੁਲਜ਼ਮਾਂ ਨੇ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ ਦੀ ਚੈਨ ਵਾਲੀ ਗਰਾਰੀ ਵਾਲਾ ਤੇਜ਼ ਹਥਿਆਰ ਸਿਰ ਵਿੱਚ ਮਾਰ ਦਿੱਤਾ। ਨਤੀਜੇ ਵੱਜੋਂ ਗੰਭੀਰ ਜ਼ਖ਼ਮੀ ਹੋਏ ਜਗਤਾਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਨੇ ਦਮ ਤੋੜ ਦਿੱਤਾ।