ਪੰਜਾਬ

punjab

ETV Bharat / state

ਅੰਮ੍ਰਿਤਸਰ ਥਾਣੇ ਅੰਦਰ ਵਿਅਕਤੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਜਾਣੋ ਪੂਰਾ ਮਾਮਲਾ - ATTEMPTED SUICIDE IN POLICE STATION

ਅੰਮ੍ਰਿਤਸਰ ਦੇ ਮਹਿਲਾ ਵਿੰਗ ਥਾਣੇ ਵਿੱਚ ਇੱਕ ਵਿਅਕਤੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ATTEMPTED SUICIDE IN POLICE STATION
ATTEMPTED SUICIDE IN POLICE STATION (Etv Bharat)

By ETV Bharat Punjabi Team

Published : Jan 23, 2025, 4:52 PM IST

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਹਿਲਾ ਵਿੰਗ ਥਾਣੇ ਦੇ ਵਿੱਚ ਉਸ ਸਮੇਂ ਹਾਲਾਤ ਤਨਾਵਪੂਰਨ ਹੋ ਗਏ ਜਦੋਂ ਇੱਕ ਮਾਮਲੇ ਦੇ ਵਿੱਚ ਮਹਿਲਾ ਵਿੰਗ ਥਾਣੇ ਪਹੁੰਚੇ ਇੱਕ ਵਿਅਕਤੀ ਵੱਲੋਂ ਖੁਦਕੁਸ਼ਈ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸਦੀ ਵਿਗੜਦੀ ਹਾਲਤ ਦ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਮਨਪ੍ਰੀਤ ਕੌਰ ਨਾਮਕ ਔਰਤ ਨੇ ਦੱਸਿਆ ਕਿ ਉਸ ਦੇ ਪਤੀ ਦਾ ਨਾਮ ਹਰਜਿੰਦਰ ਸਿੰਘ ਹ ਤੇ ਉਸਦੇ ਘਰ ਦੇ ਨਜ਼ਦੀਕ ਹੀ ਇੱਕ ਔਰਤ ਵੱਲੋਂ ਉਸ ਦੇ ਪਤੀ ਹਰਜਿੰਦਰ ਸਿੰਘ ਦੇ ਖਿਲਾਫ ਮਹਿਲਾ ਵਿੰਗ ਥਾਣੇ ਵਿੱਚ ਝੂਠੀ ਦਰਖਾਸਤ ਦਿੱਤੀ ਗਈ ਸੀ।

ATTEMPTED SUICIDE IN POLICE STATION (Etv Bharat)

'ਮੁਆਫੀ ਮੰਗਣ ਲਈ ਪਾਇਆ ਜਾ ਰਿਹਾ ਸੀ ਦਬਾਅ'

ਜਿਸ ਤੋਂ ਬਾਅਦ ਅੱਜ ਜਦੋਂ ਉਸ ਦੇ ਪਤੀ ਨੂੰ ਬੁਲਾਇਆ ਗਿਆ। ਉਸਨੇ ਦੱਸਿਆ ਕਿ ਮੇਰੇ ਪਤੀ 'ਤੇ ਮੁਆਫੀ ਮੰਗਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜਦਕਿ ਉਸਦੇ ਪਤੀ ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਮੈਂ ਕੋਈ ਗਲਤੀ ਨਹੀਂ ਕੀਤੀ ਅਤੇ ਮੈਂ ਮੁਆਫੀ ਨਹੀਂ ਮੰਗਾਂਗਾ। ਇਸ ਤੋਂ ਅੱਗੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਹਰਜਿੰਦਰ ਸਿੰਘ ਤੇ ਜਦੋਂ ਜਿਆਦਾ ਦਬਾਅ ਪਾਇਆ ਗਿਆ ਤਾਂ ਉਸਦੇ ਪਤੀ ਨੇ ਥਾਣੇ ਵਿੱਚ ਹੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜੋ ਹੁਣ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਹਨ, ਅਤੇ ਉਨ੍ਹਾਂ ਦੀ ਜਿਸ ਨਾਲ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।

'ਪੁਲਿਸ ਇਸ ਮਾਮਲੇ ਦੀ ਕਰ ਰਹੀ ਹੈ ਜਾਂਚ'

ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਮਹਿਲਾ ਵਿੰਗ ਥਾਣੇ ਦੇ ਵਿੱਚ ਵਿਅਕਤੀ ਹਰਜਿੰਦਰ ਸਿੰਘ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਰਕੇ ਉਸਦੀ ਸਿਹਤ ਖ਼ਰਾਬ ਹੋ ਗਈ ਜਿਸਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ। ਫਿਲਹਾਲ ਉਸਦੀ ਸਿਹਤ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਇਹ ਤਾਂ ਸਿਵਲ ਹਸਪਤਾਲ ਦੇ ਡਾਕਟਰ ਹੀ ਦੱਸ ਸਕਣਗੇ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ABOUT THE AUTHOR

...view details