ਲੁਧਿਆਣਾ:ਲੁਧਿਆਣਾ ਦੇ ਗਿੱਲ ਰੋਡ 'ਤੇ ਅੱਜ ਸਵੇਰੇ ਤੜਕਸਾਰ ਇੱਕ ਭਿਆਨਕ ਸੜਕ ਹਾਦਸੇ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਕਿਸੇ ਅਣਪਛਾਤੇ ਵਾਹਨ ਨੇ ਸਾਈਕਲ ਚਾਲਕ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਸਿਵਲ ਹਸਪਤਾਲ ਮੋਰਚਰੀ ਦੇ ਲਈ ਭੇਜ ਦਿੱਤਾ ਹੈ ਅਤੇ ਅਣਪਛਾਤੀ ਗੱਡੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਜਾਂਚ ਦੀ ਗੱਲ ਕਹੀ ਹੈ।
ਅਣਪਛਾਤੇ ਵਾਹਨ ਨੇ ਕੁਚਲਿਆ ਸਾਈਕਲ ਸਵਾਰ (Etv Bharat (ਪੱਤਰਕਾਰ , ਲੁਧਿਆਣਾ)) ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਕੇ 'ਤੇ ਮੌਤ
ਨੇੜੇ ਤੇੜੇ ਦੇ ਲੋਕਾਂ ਨੇ 108 ਐਬੂਲੈਂਸ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਦਾ ਹੋਇਆ ਲੱਗਦਾ ਹੈ। ਜਿਸ ਵਿਅਕਤੀ ਮੌਤ ਹੋ ਗਈ ਹੈ, ਉਸ ਦੀ ਉਮਰ ਲਗਭਗ 40 ਸਾਲ ਦੇ ਕਰੀਬ ਲੱਗ ਰਹੀ ਹੈ ਅਤੇ ਕਿਸੇ ਵੱਡੇ ਵਾਹਨ ਨੇ ਉਸਨੂੰ ਟੱਕਰ ਮਾਰੀ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਦੇ ਵਿੱਚ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੀ ਹੈ। ਨੇੜੇ-ਤੇੜੇ ਦੇ ਇਲਾਕੇ ਦੇ ਵਿੱਚੋਂ ਸੀਸੀਟੀਵੀ ਕੈਮਰੇ ਵੀ ਪੁਲਿਸ ਵੱਲੋਂ ਖੰਗਾਲੇ ਜਾ ਰਹੇ ਹਨ। ਜਿਸ ਸ਼ਖਸ ਦੀ ਮੌਤ ਹੋਈ ਹੈ, ਉਸ ਦੇ ਕੋਲੋਂ ਉਸ ਦੇ ਸ਼ਨਾਖਤੀ ਕਾਰਡ ਤੋਂ ਉਸ ਦੀ ਪਹਿਚਾਨ ਵੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਵੀ ਕੀਤਾ ਗਿਆ ਹੈ।
ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ਵਿੱਚ ਰਖਵਾਇਆ
ਇਸ ਮੌਕੇ 'ਤੇ ਮੌਜੂਦ ਚਸ਼ਮਦੀਦ ਨੇ ਕਿਹਾ ਕਿ 40 ਸਾਲ ਦੇ ਕਰੀਬ ਮ੍ਰਿਤਕ ਦੀ ਉਮਰ ਹੈ ਅਤੇ ਇਹ ਸਾਈਕਲ 'ਤੇ ਜਾ ਰਿਹਾ ਸੀ ਕਿ ਕੋਈ ਗੱਡੀ ਚਾਲਕ ਇਸ ਨੂੰ ਹੇਠਾਂ ਦਰੜ ਗਿਆ। ਦੱਸਿਆ ਗਿਆ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਉੱਧਰ ਐਂਬੂਲੈਂਸ ਚਾਲਕ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿੱਲ ਰੋਡ 'ਤੇ ਐਕਸੀਡੈਂਟ ਹੋਇਆ ਹੈ ਅਤੇ ਉਨ੍ਹਾਂ ਕਿਹਾ ਕਿ ਉਹ ਮੌਕੇ 'ਤੇ ਪਹੁੰਚੇ ਨੇ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਸਿਵਲ ਹਸਪਤਾਲ ਮੋਰਚਰੀ ਵਿੱਚ ਰਖਵਾਇਆ ਜਾਵੇਗਾ। ਜਿਸ ਤੋਂ ਬਾਅਦ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਦੀ ਸ਼ਨਾਖਤ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਖਰਚਾ ਜਤਾਇਆ ਹੈ ਕਿ ਕਿਸੇ ਤੇਜ਼ ਰਫਤਾਰ ਵਾਹਨ ਨੇ ਹੀ ਉਸਨੂੰ ਟੱਕਰ ਮਾਰੀ ਹੋਵੇਗੀ।