ਤਰਨਤਾਰਨ :10 ਦਸਬੰਰ 2024 ਨੁੰ ਤਰਨਤਾਰਨ ਨੇੜੇ ਪਿੰਡ ਸੇਰੋ ਵਿਖੇ ਇੱਕ ਜ਼ਮੀਨੀ ਝਗੜੇ ਦੌਰਾਨ ਵਿਅਕਤੀ ਜਸਪਾਲ ਸਿੰਘ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ ਸੀ। ਜਿਸ ਨੁੰ ਇਲਾਜ ਲਈ ਤਰਨਤਾਰਨ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਦਾਖਲ ਕਰਵਾਇਆ ਗਿਆ ਸੀ ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ ਹੈ।
ਜ਼ਮੀਨੀ ਝਗੜੇ ਨੂੰ ਲੈ ਕੇ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਾਰਵਾਈ ਨਾ ਹੋਣ ਕਾਰਨ ਪਰਿਵਾਰ ਵੱਲੋਂ ਪੁਲਿਸ ਦਾ ਵਿਰੋਧ - DEATH DUE TO BULLET INJURY
ਤਰਨਤਾਰਨ ਨੇੜੇ ਪਿੰਡ ਸੇਰੋ ਵਿਖੇ ਇਕ ਜ਼ਮੀਨੀ ਝਗੜੇ ਦੌਰਾਨ ਵਿਅਕਤੀ ਜਸਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
Published : Dec 13, 2024, 4:27 PM IST
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਇਕੱਤਰ ਹੋ ਕੇ ਹੰਗਾਮਾ ਕਰਦਿਆਂ ਕਿਹਾ ਕਿ ਇਹ ਸਭ ਸਰਕਾਰ ਦੀ ਸ਼ਹਿ 'ਤੇ ਹੋਇਆ ਹੈ। ਪਰਿਵਾਰਕ ਮੈਂਬਰਾ ਨੇ ਪਿੰਡ ਦੇ ਮੌਜੂਦਾ ਸਰਪੰਚ ਅਤੇ ਹੋਰ ਵਿਅਕਤੀਆਂ 'ਤੇ ਇਸ ਕਤਲ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਸਾਡੇ ਕਿ ਜ਼ਖਮੀ ਹੋਏ ਵਿਅਕਤੀ ਜਸਪਾਲ ਸਿੰਘ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ ਗਿਆ ਪਰ ਹਮਲਾਵਰ ਪਾਰਟੀ ਦੇ ਕਿਸੇ ਵੀ ਵਿਅਕਤੀ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰਿਕ ਮੈਂਬਰਾ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।
ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਕਰਨ 'ਤੇ ਚੁੱਕੇ ਸਵਾਲ
ਇਸ ਦੌਰਾਨ ਮੌਕੇ 'ਤੇ ਪਹੁੰਚੇ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ (ਵਿਤ ਸਕੱਤਰ) ਫਤਿਹ ਸਿੰਘ ਪਿੱਦੀ ਨੇ ਦੱਸਿਆ ਕਿ ਜਸਪਾਲ ਸਿੰਘ ਸਾਡੀ ਯੂਨੀਅਨ ਦੇ ਮੈਂਬਰ ਸੀ। ਉਸ ਦਾ ਕਤਲ ਕਰਨ ਵਾਲੇ ਲੋਕਾਣ ਖ਼ਿਲਾਫ਼ ਪੁਲਿਸ ਨੇ ਹਾਲੇ ਤੱਕ ਕੋਈ ਕਨੁੰਨੀ ਕਾਰਵਾਈ ਨਹੀਂ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਕਰਨ 'ਤੇ ਸਵਾਲ ਚੁੱਕੇ ਹਨ ਅਤੇ ਕਿਹਾ ਅੰਤਿਮ ਸੰਸਕਾਰ ਓਦੋਂ ਤੱਕ ਨਹੀਂ ਹੋਵੇਗਾ, ਜਦੋਂ ਤੱਕ ਮੁਲਜ਼ਮਾਂ ਖਿਲਾਫ ਕਾਨੂੰਨ ਕਾਰਵਾਈ ਨਹੀਂ ਕੀਤੀ ਜਾਂਦੀ। ਉੱਧਰ ਥਾਣਾ ਸਰਹਾਲੀ ਐਸਐਚਓ ਨੇ ਕੈਮਰੇ ਦੇ ਸਾਹਮਣੇ ਆਉਣ ਤੋਂ ਕੀਤਾ ਇਨਕਾਰ ਕਰ ਦਿੱਤਾ ਹੈ ਅਤੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ ।