ਅੰਮ੍ਰਿਤਸਰ:ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ ਨੌਜਵਾਨ ਆਪਣੇ ਪਰਿਵਾਰ ਦੇ ਨਾਲ ਅਨੰਦਪੁਰ ਸਾਹਿਬ ਟਰੈਕਟਰ ਟਰਾਲੀ 'ਤੇ ਜਾ ਰਿਹਾ ਸੀ ਕਿ ਅਚਾਨਕ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ।
ਪੁਰਾਣੀ ਰਜਿੰਸ਼ 'ਚ ਕੀਤਾ ਕਤਲ :ਇਸ ਵਾਰਦਾਤ ਤੋਂ ਬਾਅਦ ਫੌਰੀ ਤੌਰ 'ਤੇ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਆਂਦੇ ਗਏ ਨੌਜਵਾਨ ਨੂੰ ਡਾਕਟਰਾਂ ਮ੍ਰਿਤ ਐਲਾਨ ਦਿੱਤਾ। ਮ੍ਰਿਤਕ ਦੀ ਪਤਨੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਪਰਿਵਾਰ ਦੇ ਨਾਲ ਟਰੈਕਟਰ ਟਰਾਲੀ 'ਤੇ ਅਨੰਦਪੁਰ ਸਾਹਿਬ ਨੂੰ ਜਾ ਰਹੇ ਸੀ, ਪੰਡਾਲਾ ਪਿੰਡ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਨੋਜਵਾਨਾ ਵਲੋਂ ਮੇਰੇ ਪਤੀ ਨੂੰ ਗੋਲੀਆਂ ਮਾਰ ਦਿੱਤੀਆਂ ਚਾਰ ਦੇ ਕਰੀਬ ਗੋਲੀਆਂ ਮਾਰੀਆਂ ਗਈਆਂ। ਪੀੜਿਤ ਪਰਿਵਾਰ ਨੇ ਦੱਸਿਆ ਕਿ ਸਾਡੇ ਗੁਆਂਢ ਰਹਿੰਦੇ ਪਰਿਵਾਰ ਦੇ ਨਾਲ ਸਾਡੀ ਪੁਰਾਣੀ ਰੰਜਿਸ਼ ਚੱਲ ਰਹੀ ਹੈ,ਮ੍ਰਿਤਕ ਨੌਜਵਾਨ ਦੀ ਪਤਨੀ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ, ਉਹਨਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਾਨੂੰ ਧਮਕਾਇਆ ਜਾ ਰਿਹਾ ਸੀ,ਕਿ ਤੁਹਾਨੂੰ ਜਾਨੋਂ ਮਾਰ ਦੇਵਾਂਗੇ, ਪਰ ਆਖਿਰ ਦੇ ਵਿੱਚ ਉਹਨਾਂ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ ਤੇ ਮੇਰੇ ਪਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ,ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਗੁਹਾਰ ਲਾਈ ਹੈ।